ਆਪ’ ਨਗਰ ਕੌਂਸਲ ਚੋਣਾਂ ਆਪਣੇ ਦਮ ’ਤੇ ਲੜੇਗੀ-ਪਰਦੀਪ ਸਿੰਘ ਥਿੰਦ
ਹੁਸੈਨਪੁਰ (ਸਮਾਜ ਵੀਕਲੀ) (ਕੌੜਾ)-ਆਮ ਆਦਮੀ ਪਾਰਟੀ ਹਲਕਾ ਸੁਲਤਾਨਪੁਰ ਲੋਧੀ ਦੀ ਮੀਟਿੰਗ ਪ੍ਰਦੀਪ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਫੈਸਲਾ ਕੀਤਾ। ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਦੀਪ ਸਿੰਘ ਥਿੰਦ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਹੰਮਦ ਰਫ਼ੀ, ਹਰਜਿੰਦਰ ਸਿੰਘ, ਕਰਨੈਲ ਸਿੰਘ ਨੇ ਦੱਸਿਆ ਕਿ ‘ਆਪ’ ਨਗਰ ਕੌਂਸਲ ਚੋਣਾਂ ਆਪਣੇ ਦਮ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਾਫ ਛਵੀ ਉਮੀਦਵਾਰ ਚੋਣਾਂ ਵਿੱਚ ਉਤਾਰੇ ਜਾਣਗੇ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਉਹਨਾਂ ਵੱਲੋਂ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਉਹਨਾਂ ਖੇਤੀ ਕਾਨੂੰਨਾਂ ਸਬੰਧੀ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ। ਕਿਉਂਕਿ ਜਿਨ੍ਹਾਂ ਲਈ ਇਹ ਕਾਨੂੰਨ ਬਣਾਇਆ ਗਿਆ ਹੈ, ਉਹੀ ਨਹੀਂ ਚਾਹੁੰਦੇ ਕਿ ਇਹ ਕਾਨੂੰਨ ਬਣੇ ਤਾਂ ਕੇਂਦਰ ਸਰਕਾਰ ਨੂੰ ਇਸ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਦੇਸ਼ ਦੇ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ। ਇਹ ਖੇਤੀ ਕਾਨੂੰਨ ਦੇਸ਼ ਦੀ ਕਿਸਾਨੀ ਅਤੇ ਖੇਤੀ ਨੂੰ ਬਰਬਾਦ ਕਰਨ ਵਾਲੇ ਹਨ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ, ਹਰਜਿੰਦਰ ਸਿੰਘ ਫੱਕਰ, ਓਮਪ੍ਰਕਾਸ਼ ਵੀਰ, ਤਰਸੇਮ ਸਿੰਘ, ਸਤਨਾਮ ਸਿੰਘ ਮੋਮੀ ਐਡਵੋਕੇਟ, ਸੁੱਖਾ ਮਿਆਣੀ, ਜਸਪਾਲ ਸਿੰਘ ਬੂਸੋਵਾਲ, ਜਸਵੀਰ ਸਿੰਘ, ਜਸਵਿੰਦਰ ਸਿੰਘ ਨੀਟਾ, ਅਤੇ ਹੋਰ ਵਲੰਟੀਅਰ ਹਾਜ਼ਰ ਸਨ।