ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਮੋਰਾਟੋਰੀਅਮ ਸਕੀਮ ਤਹਿਤ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ ’ਤੇ ਵਿਆਜ ਮੁਆਫ਼ੀ ਕੇਂਦਰ ਨੂੰ ਜਲਦੀ ਤੋਂ ਜਲਦੀ ਲਾਗੂ ਕਰਨੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਆਮ ਲੋਕਾਂ ਦੀ ਦੀਵਾਲੀ ਸਰਕਾਰ ਦੇ ਹੱਥਾਂ ’ਚ ਹੈ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕੇਂਦਰ ਨੇ ਆਮ ਆਦਮੀ ਦੀ ਹਾਲਤ ਨੂੰ ਦੇਖਦੇ ਹੋਏ ‘ਸਵਾਗਤਯੋਗ ਫ਼ੈਸਲਾ’ ਲਿਆ ਹੈ ਪਰ ਿੲਸ ਨੂੰ ਸਖ਼ਤੀ ਨਾਲ ਲਾਗੂ ਕਰਨਾ ਹੋਵੇਗਾ।’’
HOME ਆਮ ਲੋਕਾਂ ਦੀ ਦੀਵਾਲੀ ਸਰਕਾਰ ਦੇ ਹੱਥਾਂ ’ਚ: ਸੁਪਰੀਮ ਕੋਰਟ