ਨਵਾਂਸ਼ਹਿਰ (ਸਮਾਜ ਵੀਕਲੀ): ਇਥੇ ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਟਰੈਕਟਰ ਮਾਰਚ ਦੌਰਾਨ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਮੰਗ ਪੱਤਰ ਸੌਂਪਿਅਾ ਗਿਅਾ।