ਮੁੰਬਈ (ਸਮਾਜ ਵੀਕਲੀ): ਕੋਵਿਡ-19 ਤੋਂ ਪ੍ਰਭਾਵਿਤ ਅਰਥਚਾਰੇ ਨੂੰ ਸਹਾਰਾ ਦੇਣ ਨਰਮ ਮੁਦਰਾ ਨੀਤੀ ਬਣਾਈ ਰੱਖਣ ਦਾ ਭਰੋਸਾ ਦਿੰਦਿਆਂ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਆਪਣੀ ਨੀਤੀਗਤ ਰੈਪੋ ਦਰ ਨੂੰ ਮੌਜੂਦਾ ਪੱਧਰ ‘ਤੇ 4 ਫੀਸਦ ’ਤੇ ਰੱਖਿਆ। ਆਰਬੀਆਈ ਨੇ ਮੌਜੂਦਾ ਵਿੱਤੀ ਵਰ੍ਹੇ 2021-22 ਦੇ ਆਰਥਿਕ ਵਿਕਾਸ ਦੇ ਅਨੁਮਾਨ ਨੂੰ ਪਹਿਲਾਂ ਦੇ 10.5 ਪ੍ਰਤੀਸ਼ਤ ਤੋਂ ਘਟਾ ਕੇ 9.5 ਪ੍ਰਤੀਸ਼ਤ ਕਰ ਦਿੱਤਾ ਹੈ। ਇਹ ਲਗਾਤਾਰ ਛੇਵੀਂ ਸਮੀਖਿਆ ਹੈ ਜਦੋਂ ਆਰਬੀਆਈ ਨੇ ਆਪਣੀ ਰੈਪੋ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ।
ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ ਕਿ ਦੇਸ਼ ਦਾ ਵਿਦੇਸ਼ ਮੁਦਰਾ ਭੰਡਾਰ 600 ਅਰਬ ਡਾਲਰ ਦੇ ਰਿਕਾਰਡ ਪੱਧਰ ਨੂੰ ਪਾਰ ਕਰ ਗਿਆ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ 2021-22 ਦੌਰਾਨ ਪ੍ਰਚੂਨ ਮਹਿੰਗਾਈ ਦਰ 5.1 ਫ਼ੀਸਦ ਰਹਿਣ ਦੀ ਸੰਭਾਵਨਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly