ਆਰ ਸੀ ਐੱਫ ਦੇ ਗੁਰਦੁਆਰਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਕੈਪਸ਼ਨ - ਸਮਾਰੋਹ ਦੌਰਾਨ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ

ਸਮਾਰੋਹ ਦੌਰਾਨ ਨਾਨਕਸ਼ਾਹੀ ਕੈਲੰਡਰ ਕੀਤਾ ਰਿਲੀਜ਼

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਇਸ ਦੌਰਾਨ ਸ੍ਰੀ ਗੁਰੂ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੀ ਦੇ ਜਥੇ ਨੇ ਕੀਰਤਨ ਕੀਤਾ । ਜਥੇਦਾਰ ਗਿਆਨੀ ਜਗੀਰ ਸਿੰਘ ਜੀ ਨੇ ਅੰਮ੍ਰਿਤ ਦੀ ਮਹੱਤਤਾ ਬਾਰੇ ਸੰਗਤਾਂ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ।

ਭਾਈ ਉਜਲ ਸਿੰਘ ਨੇ ਖਾਲਸਾ ਸਾਜਨਾ ਦਿਵਸ ਦੀ ਸਿੱਖ ਧਰਮ ਵਿੱਚ ਮਹੱਤਤਾ ਤੇ ਚਾਨਣਾ ਪਾਇਆ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਕੋਵਿਡ 19ਦੇ ਦੋਰਾਨ ਜਿੱਥੇ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ।ਉਥੇ ਹੀ ਸਮਾਜਿਕ ਦੂਰੀ ਦਾ ਧਿਆਨ ਰੱਖ ਕੇ ਬਾਕੀ ਲੋਕਾਂ ਦਾ ਭਲਾ ਕਰਨਾ ਜ਼ਰੂਰੀ ਹੈ ਨਾਲ ਹੀ ਸਰਕਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ । ਸਮਾਰੋਹ ਦੌਰਾਨ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਬਾਬਾ ਗਿਆਨ ਸਿੰਘ ਜੀ ਬਾਬਾ ਨਿਰਮਲ ਸਿੰਘ ਜੀ ਸੀਨੀਅਰ ਸਿਟੀਜਨ ਬਾਬਾ ਪਰਸ਼ੋਤਮ ਸਿੰਘ ਜੀ ਬਾਬਾ ਅਮਰਜੀਤ ਸਿੰਘ ਜੀ ਲੰਗਰ ਦੇ ਸੇਵਾਦਾਰਾਂ ਨੇ ਲੰਗਰ ਦੀ ਸੇਵਾ ਨਿਭਾ ਕੇ ਖੁਸ਼ੀ ਪ੍ਰਾਪਤ ਕੀਤੀ। ਜੋੜਾ ਘਰ ਦੇ ਸੇਵਕ ਜਥੇ ਨੇ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ।

Previous articleबाबा साहिब डा बी आर अंबेडकर जी के जन्म दिवस को समर्पित विशाल चेतना मार्च निकाला
Next articleਆਮ ਆਦਮੀ ਪਾਰਟੀ ਨੇ ਅਹੁਦੇਦਾਰ ਐਲਾਨੇ