ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਦੌਰੇ ’ਤੇ

ਨਵੀਂ ਦਿੱਲੀ (ਸਮਾਜ ਵੀਕਲੀ): ਆਸਟਰੇਲੀਆ ਦਾ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਅੱਜ ਤੋਂ ਭਾਰਤ ਦੇ ਪੰਜ ਦਿਨੀਂ ਦੌਰੇ ’ਤੇ ਹੈ। ਉਹ ਦੁਵੱਲੇ ਵਪਾਰਕ ਸਬੰਧਾਂ ਨੂੰ ਹੁਲਾਰਾ ਦੇਣ ਅਤੇ ਵਿਆਪਕ ਆਰਥਿਕ ਸਹਿਯੋਗ ਸਮਝੌਤੇ ਬਾਰੇ ਭਾਰਤੀ ਆਗੂਆਂ ਨਾਲ ਗੱਲਬਾਤ ਕਰਨਗੇ। ਐਬਟ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਦੇ ਭਾਰਤ ਲਈ ਵਿਸ਼ੇਸ਼ ਵਪਾਰਕ ਸਫ਼ੀਰ ਵਜੋਂ ਭਾਰਤ ਦਾ ਦੌਰਾ ਕਰ ਰਹੇ ਹਨ। ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫਾਰੇਲ ਏਓ ਨੇ ਕਿਹਾ ਕਿ ਉਹ 6 ਅਗਸਤ ਤੱਕ ਭਾਰਤੀ ਮੰਤਰੀਆਂ, ਕਾਰੋਬਾਰੀਆਂ ਅਤੇ ਹੋਰ ਹਸਤੀਆਂ ਨਾਲ ਮੁਲਾਕਾਤ ਕਰਨਗੇ। ਹਾਈ ਕਮਿਸ਼ਨਰ ਨੇ ਕਿਹਾ ਕਿ ਆਸਟਰੇਲੀਆ, ਭਾਰਤ ਨਾਲ ਵਪਾਰ ਅਤੇ ਨਿਵੇਸ਼ ਦੇ ਸਬੰਧਾਂ ਨੂੰ ਹੋਰ ਅਗਾਂਹ ਲੈ ਕੇ ਜਾਣਾ ਚਾਹੁੰਦਾ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਐਬਟ ਦੌਰਾ ਕਰ ਰਹੇ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਪਾਕਿਸਤਾਨ ਦੀ ਸਰਪ੍ਰਸਤੀ ਹੇਠ ਰਹਿ ਰਿਹਾ ਹੈ ਮਸੂਦ ਅਜ਼ਹਰ’
Next articleਇਜ਼ਰਾਈਲ ਤੇ ਇਰਾਨ ਵਿਚਾਲੇ ਤਣਾਅ ਵਧਣ ਦੇ ਆਸਾਰ