ਆਸਟਰੇਲੀਆ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ

ਆਸਟਰੇਲੀਆ ਨੇ ਅੱਜ ਇਥੇ ਮੇਜ਼ਬਾਨ ਭਾਰਤ ਨੂੰ ਪਹਿਲੇ ਟੀ-20 ਕ੍ਰਿਕਟ ਮੈਚ ਵਿੱਚ ਤਿੰਨ ਵਿਕਟਾਂ ਨਾਲ ਹਰਾ ਦਿੱਤਾ ਹੈ। ਮਹਿਮਾਨ ਟੀਮ ਨੇ ਭਾਰਤ ਵੱਲੋਂ ਜਿੱਤ ਲਈ ਦਿੱਤੇ 127 ਦੌੜਾਂ ਦੇ ਟੀਚੇ ਨੂੰ ਮੈਚ ਦੀ ਆਖਰੀ ਗੇਂਦ ’ਤੇ ਸਰ ਕੀਤਾ। ਆਸਟਰੇਲੀਆ ਲਈ ਗਲੈੱਨ ਮੈਕਸਵੈੱਲ ਨੇ ਸਭ ਤੋਂ ਵੱਧ 56 ਦੌੜਾਂ ਬਣਾਈਆਂ। ਇਸ ਜਿੱਤ ਨਾਲ ਆਸਟਰੇਲੀਆ ਨੇ ਦੋ ਮੈਚਾਂ ਦੀ ਲੜੀ ’ਚ 1-0 ਦੀ ਲੀਡ ਲੈ ਲਈ ਹੈ। ਇਸ ਤੋਂ ਪਹਿਲਾਂ ਭਾਰਤ ਦੀ ਟੀਮ 126 ਦੌੜਾਂ ਬਣਾ ਕੇ ਆਊਟ ਹੋ ਗਈ। 

Previous articleਨਿਸ਼ਾਨੇਬਾਜ਼ੀ: ਸੌਰਭ ਨੇ ਸੋਨ ਤਗ਼ਮਾ ਜਿੱਤ ਕੇ ਓਲੰਪਿਕ ਕੋਟਾ ਹਾਸਲ ਕੀਤਾ
Next articleHolding timely elections in J&K biggest challenge for Modi: Omar Abdullah