ਆੜਤੀਆਂ ਨੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਲ਼ੇ ਝੰਡੇ ਲਹਿਰਾਏ

ਕੈਪਸ਼ਨ- ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਸੀਨੀਅਰ ਆਗੂ ਸੁਖਪਾਲਵੀਰ ਸਿੰਘ ਝੰਡੂਵਾਲਾ ਦੀ ਅਗਵਾਈ ਹੇਠ ਆੜ੍ਹਤੀਏ ਕਾਲ਼ੇ ਝੰਡੇ ਲਹਿਰਾ ਕੇ ਵਿਰੋਧ ਪ੍ਰਗਟ ਕਰਦੇ ਹੋਏ

ਕਪੂਰਥਲਾ/ਸੁਲਤਾਨਪੁਰ ਲੋਧੀ ਸਮਾਜ ਵੀਕਲੀ (ਕੌੜਾ):  ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਯੁੰਕਤ ਕਿਸਾਨ ਮੋਰਚੇ ਵੱਲੋਂ ਕਾਲ਼ਾ ਦਿਨ ਮਨਾਉਣ ਦੇ ਦਿੱਤੇ ਸੱਦੇ ਤਹਿਤ ਅੱਜ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਆੜਤੀਆਂ ਨੇ ਕਾਲ਼ੇ ਝੰਡੇ ਲਹਿਰਾਅ ਕੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਾਲ਼ੇ ਖੇਤੀ ਕਾਨੂੰਨਾਂ ਨੂੰ ਤਰੁੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਬੋਲਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਅਤੇ ਆੜ੍ਹਤੀਏ ਸੁਖਪਾਲਵੀਰ ਸਿੰਘ ਝੰਡੂਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੇ ਆਖੇ ਲੱਗ ਕੇ ਦੇਸ਼ ਦੇ 70 ਕਰੋੜ ਕਿਸਾਨਾਂ ਨੂੰ ਕੱਖੋਂ ਹੋਲੇ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜੇ ਖੇਤੀਬਾੜੀ ਸੈਕਟਰ ਉੱਪਰ ਇਨ੍ਹਾਂ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਗਿਆ ਤਾਂ ਲੋਕ ਮਹਿੰਗਾ ਅਨਾਜ਼ ਲੈਣ ਲਈ ਮਜਬੂਰ ਹੋਣਗੇ। ਇਸ ਮੌਕੇ ਆੜਤੀਆਂ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਨਾਲ ਚਟਾਨ ਵਾਂਗ ਖੜੇ ਹਨ ਅਤੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਆੜਤੀਆਂ ਵੱਲੋਂ ਆਪਣੀਆਂ ਦੁਕਾਨਾਂ ਉਪਰ ਵੀ ਕਾਲੇ ਝੰਡੇ ਲਹਿਰਾਏ ਗਏ। ਇਸ ਮੌਕੇ ਪਰਮਜੀਤ ਸਿੰਘ ਵਿੰਪਲ, ਸੁਖਵਿੰਦਰ ਸਿੰਘ,ਰਾਮ ਸਿੰਘ ਪਰਮਜੀਤ ਪੁਰ, ਬਲਦੇਵ ਰਾਜ, ਵਿਵੇਕ ਭੂਸ਼ਨ, ਅਸ਼ੋਕ ਨਰੂਲਾ, ਬੋਬੀ ਗੁਜ਼ਰਾਲ, ਬਲਦੇਵ ਸਿੰਘ, ਗੁਰਮੇਜ਼ ਗੇਜੀ ਆਦਿ ਹਾਜ਼ਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਖ਼ਾਨਪੁਰ ਸਹੋਤਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ
Next articleਬੂਲਪੁਰ ਵਿਖੇ ਕਿਸਾਨਾਂ ਮਨਾਇਆ ਕਾਲਾ ਦਿਵਸ