ਮਿਲਾਨ (ਸਮਾਜ ਵੀਕਲੀ) : ਰੋਮ ਨੇੜਲੇ ਨਰਸਿੰਗ ਹੋਮ ਵਿਚ ਗੈਸ ਲੀਕ ਹੋਣ ਕਾਰਨ ਪੰਜ ਬਜ਼ੁਰਗਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਸੱਤ ਜਣਿਆਂ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਦੀ ਮੌਤ ਕਾਰਬਨ ਮੋਨੋਆਕਸਾਈਡ ਗੈਸ ਲੀਕ ਕਾਰਨ ਹੋਈ।
ਨਰਸਿੰਗ ਹੋਮ ਵਿਚ ਕੰਮ ਕਰਦਾ ਵਰਕਰ ਜਦ ਇਨ੍ਹਾਂ ਦੇ ਕਮਰੇ ਵਿਚ ਗਿਆ ਤਾਂ ਇਹ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਪੰਜ ਜਣਿਆਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ।