ਇਤਿਹਾਸਿਕ ਸਥਾਨ ਅੰਬੇਡਕਰ ਭਵਨ ਜਲੰਧਰ ਵਿਖੇ ਲੱਗੇਗਾ ਬਾਬਾ ਸਾਹਿਬ ਡਾ. ਅੰਬੇਡਕਰ ਦਾ ਬੁੱਤ

ਫੋਟੋ ਕੈਪਸ਼ਨ: ਮੀਟਿੰਗ ਤੋਂ ਬਾਅਦ ਅੰਬੇਡਕਰ ਭਵਨ ਟਰੱਸਟ ਦੇ ਚੇਅਰਮੈਨ ਅਤੇ ਟਰਸਟੀਜ਼ ਮੀਡੀਆ ਨੂੰ ਜਾਣਕਾਰੀ ਪ੍ਰਦਾਨ ਕਰਦੇ ਹੋਏ।

ਇਤਿਹਾਸਿਕ ਸਥਾਨ ਅੰਬੇਡਕਰ ਭਵਨ ਜਲੰਧਰ ਵਿਖੇ ਲੱਗੇਗਾ ਬਾਬਾ ਸਾਹਿਬ ਡਾ. ਅੰਬੇਡਕਰ ਦਾ ਬੁੱਤ

ਜਲੰਧਰ (ਸਮਾਜ ਵੀਕਲੀ): ਅੰਬੇਡਕਰ ਭਵਨ ਟਰੱਸਟ (ਰਜਿ.), ਜਲੰਧਰ ਦੇ ਵਿੱਤ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅੰਬੇਡਕਰ ਭਵਨ ਦੇ ਬੋਰਡ ਆਫ ਟਰੱਸਟੀਜ਼ ਦੀ ਮੀਟਿੰਗ ਟਰੱਸਟ ਦੇ ਚੇਅਰਮੈਨ ਸ੍ਰੀ ਸੋਹਨ ਲਾਲ, ਸਾਬਕਾ ਡੀ.ਪੀ.ਆਈ. ਕਾਲਜਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਭਵਨ ਦੇ ਵਿਕਾਸ ਨੂੰ ਲੈ ਕੇ ਅਹਿਮ ਮੁੱਦਿਆਂ ਤੇ ਚਰਚਾ ਕੀਤੀ ਗਈ ਅਤੇ ਉਚਿਤ ਫੈਸਲੇ ਲਏ ਗਏ। ਭਾਰਦਵਾਜ ਨੇ ਕਿਹਾ ਕਿ ਮੀਟਿੰਗ ਵਿੱਚ ਇੱਕ ਮਹੱਤਵਪੂਰਨ ਫੈਸਲਾ ਇਹ ਲਿਆ ਗਿਆ ਕਿ ਇਤਿਹਾਸਿਕ ਸਥਾਨ ਅੰਬੇਡਕਰ ਭਵਨ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਜਲਦੀ ਹੀ ਲਾਇਆ ਜਾਵੇਗਾ। ਇੱਕ ਹੋਰ ਮਹੱਤਵਪੂਰਨ ਫੈਸਲਾ ਅੰਬੇਡਕਰ ਭਵਨ ਦੀ ਲਾਇਬ੍ਰੇਰੀ ਬਾਰੇ ਵੀ ਲਿਆ ਗਿਆ ਜਿਸ ਨੂੰ ਜਲਦ ਹੀ ਜਨਤਕ ਕੀਤਾ ਜਾਵੇਗਾ। ਮੀਟਿੰਗ ਵਿੱਚ ਸਰਵ ਸ਼੍ਰੀ ਡਾ. ਸੁਰਿੰਦਰ ਅਜਨਾਤ, ਡਾ. ਜੀ.ਸੀ. ਕੌਲ, ਬਲਦੇਵ ਰਾਜ ਭਾਰਦਵਾਜ, ਚਰਨ ਦਾਸ ਸੰਧੂ, ਕਮਲਸ਼ੀਲ ਬਾਲੀ ਅਤੇ ਮਹਿੰਦਰ ਕੁਮਾਰ ਸੰਧੂ ਨੇ ਭਾਗ ਲਿਆ।

ਬਲਦੇਵ ਰਾਜ ਭਾਰਦਵਾਜ
ਵਿੱਤ ਸਕੱਤਰ
ਅੰਬੇਡਕਰ ਭਵਨ ਟਰੱਸਟ (ਰਜਿ.), ਜਲੰਧਰ

 

Previous articleਜਦੋਂ ਭਾਰਤ ਬਿਹਤਰ ਸਥਿਤੀ ਵਿੱਚ ਹੋਵੇਗਾ, ਅਸੀਂ ਰਾਖਵੇਂਕਰਨ ਨੂੰ ਖਤਮ ਕਰਨ ਬਾਰੇ ਵਿਚਾਰ ਕਰਾਂਗੇ: – ਰਾਹੁਲ ਗਾਂਧੀ
Next articleऐतिहासिक स्थान अंबेडकर भवन जालंधर में स्थापित की जाएगी बाबासाहेब डॉ. अंबेडकर की प्रतिमा