ਦੁਬਈ : ਈਰਾਨ ਨੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਦੇ ਹਸਨ ਰੂਹਾਨੀ ਸਰਕਾਰ ਦੇ ਫ਼ੈਸਲੇ ਨੂੰ ਦੇਸ਼ ਦੇ ਸਰਵਉੱਚ ਨੇਤਾ ਆਯਲੁਲਾਹ ਅਲੀ ਖਾਮਨੇਈ ਨੇ ਸਹੀ ਠਹਿਰਾਇਆ ਹੈ।
ਸਰਕਾਰੀ ਚੈਨਲ ਈਰਾਨ ਟੀਵੀ ਮੁਤਾਬਕ, ਖਾਮਨੇਈ ਨੇ ਪੈਟਰੋਲ ਕੀਮਤਾਂ ਵਿਚ ਵਾਧੇ ਦੇ ਵਿਰੋਧ ਦੌਰਾਨ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਬੁਜ਼ਦਿਲ ਕਰਾਰ ਦਿੱਤਾ। ਈਰਾਨ ਦੀ ਸਰਕਾਰ ਨੇ ਬੀਤੇ ਸ਼ੁੱਕਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ 50 ਫ਼ੀਸਦੀ ਤਕ ਦਾ ਵਾਧਾ ਕਰ ਦਿੱਤਾ ਸੀ। ਇਸ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸੁਰੱਖਿਆ ਮੁਲਾਜ਼ਮਾਂ ਨਾਲ ਥਾਂ-ਥਾਂ ਪ੍ਰਦਰਸ਼ਨਕਾਰੀਆਂ ਦੀਆਂ ਝੜਪਾਂ ਵੀ ਦੇਖਣ ਨੂੰ ਮਿਲੀਆਂ ਹਨ।

ਸੜਕਾਂ ‘ਤੇ ਉਤਰੇ ਲੋਕਾਂ ਵੱਲੋਂ ਭੰਨਤੋੜ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਵਿਚ ਜਨਤਕ ਜਾਇਦਾਦਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਇਸ ‘ਤੇ ਇਤਰਾਜ਼ ਪ੍ਰਗਟਾਉਂਦੇ ਹੋਏ ਖਾਮਨੇਈ ਨੇ ਪ੍ਰਦਰਸ਼ਨਕਾਰੀਆਂ ਦੇ ਦੇਸ਼ ਦੇ ਦੁਸ਼ਮਣਾਂ ਨਾਲ ਮਿਲਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਸੁਰੱਖਿਆ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਮੁਸਤੈਦੀ ਨਾਲ ਨਿਭਾਉਣ ਲਈ ਕਿਹਾ।