ਈ ਟੀ ਟੀ ਅਧਿਆਪਕਾਂ ਵੱਲੋਂ ਅਧਿਆਪਕਾਂ ਦੀਆਂ ਡਿਊਟੀਆਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਾਉਣ ਦਾ ਵਿਰੋਧ

ਕੈਪਸ਼ਨ-ਈ ਟੀ ਟੀ ਅਧਿਆਪਕ ਯੂਨੀਅਨ ਦੀ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਈ ਟੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਰਛਪਾਲ ਸਿੰਘ ਵੜੈਚ ਤੇ ਸਮੂਹ ਅਧਿਆਪਕ

ਸਮੁੱਚਾ ਅਧਿਆਪਕ ਵਰਗ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹਾ-ਰਛਪਾਲ ਵੜੈਚ

ਕਪੂਰਥਲਾ  (ਸਮਾਜ ਵੀਕਲੀ) (ਕੌੜਾ)- ਈ ਟੀ ਟੀ ਯੂਨੀਅਨ ਦੀ ਕਪੂਰਥਲਾ ਇਕਾਈ ਦੀ ਹੰਗਾਮੀ ਮੀਟਿੰਗ ਰਛਪਾਲ ਸਿੰਘ ਵੜੈਚ , ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਚ ਆਗੂਆਂ ਨੇ ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਵੱਲੋਂ ਅਧਿਆਪਕਾਂ ਦੀਆਂ ਡਿਊਟੀਆਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ  ਲਾਏ ਜਾਣ ਦਾ ਤਿੱਖਾ ਵਿਰੋਧ ਕੀਤਾ । ਆਗੂਆਂ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਵੱਲੋਂ   ਪੱਤਰ ਨੰਬਰ 4563-4575 ਮਿਤੀ 10-9-2020 ਰਾਹੀਂ ਅਧਿਆਪਕਾਂ ਦੀਆਂ ਡਿਊਟੀਆਂ ਵੱਖ ਵੱਖ ਪਿੰਡਾਂ ਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਜਾਗਰੂਕ ਕਰਨ ਲਈ ਲਗਾਈਆਂ ਗਈਆਂ ਹਨ ।

ਆਗੂਆਂ ਨੇ ਕਿਹਾ ਕਿ ਪਰਾਲੀ ਦੀ ਸਮੱਸਿਆ ਦਾ ਢੁੱਕਵਾਂ ਹੱਲ ਕਰਨ ਦੀ ਬਜਾਏ ਪ੍ਰਸ਼ਾਸਨ ਅਧਿਆਪਕਾਂ ਨੂੰ ਕਿਸਾਨਾਂ ਨਾਲ ਲੜਾਉਣਾ  ਚਾਹੁੰਦਾ ਹੈ । ਆਗੂਆਂ ਨੇ  ਕਿਹਾ ਕਿ ਸਰਕਾਰ ਅਧਿਆਪਕਾਂ ਨੂੰ  ਵਾਧੂ ਮੁਲਾਜ਼ਮਾਂ ਦੀ ਤਰ੍ਹਾਂ ਸਮਝਦੀ ਹੈ । ਜਿਨ੍ਹਾਂ ਨੂੰ ਕਿਤੇ ਵੀ ਫਿੱਟ ਕੀਤਾ ਜਾ ਸਕਦਾ ਹੈ। ਕਦੇ ਅਧਿਆਪਕਾਂ ਦੀਆਂ ਡਿਊਟੀਆਂ ਸ਼ਰਾਬ ਫੈਕਟਰੀ ਤੇ ਹੁਣ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਈ ਗਈ ਹੈ। ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ   ਦੀਪਤੀ ਉੱਪਲ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਆਪਕਾਂ ਦੀ ਲਗਾਈਆਂ ਗਈਆਂ ਡਿਊਟੀਆਂ ਨੂੰ ਕੱਟਣ ਲਈ ਉਪ ਮੰਡਲ ਮੈਜਿਸਟਰੇਟ ਨੂੰ ਤੁਰੰਤ ਹੁਕਮ ਜਾਰੀ ਕਰਨ ।

ਅਮਨਦੀਪ ਸਿੰਘ ਖਿੰਡਾ, ਸੁਖਵਿੰਦਰ ਸਿੰਘ ਕਾਲੇਵਾਲ,ਅਮਨਦੀਪ ਸਿੰਘ ਬਿਧੀਪੁਰ, ਅਵਤਾਰ ਸਿੰਘ, ਸ਼ਿੰਦਰ ਸਿੰਘ,ਲਖਵਿੰਦਰ ਸਿੰਘ ਟਿੱਬਾ , ਯਾਦਵਿੰਦਰ ਸਿੰਘ ਦੀ ਹਾਜਰੀ ਵਿੱਚ ਸਮੂਹ ਈ ਟੀ ਟੀ ਅਧਿਆਪਕਾਂ ਨੇ ਕਿਹਾ ਕਿ ਸਮੁੱਚਾ ਅਧਿਆਪਕ ਵਰਗ ਕਿਸਾਨਾਂ ਦੇ ਸਘੰਰਸ਼ ਪੂਰਨ ਹਮਾਇਤ ਕਰਦਾ ਹੈ, ਤੇ ਕਿਸਾਨਾਂ ਨਾਲ ਅਧਿਆਪਕ ਵਰਗ ਚਟਾਨ ਵਾਂਗ ਖੜ੍ਹਾ ਹੈ। ਇਸ ਮੌਕੇ ਤੇ ਅਮਨਦੀਪ ਸਿੰਘ ਖਿੰਡਾ, ਸੁਖਵਿੰਦਰ ਸਿੰਘ ਕਾਲੇਵਾਲ,ਅਮਨਦੀਪ ਸਿੰਘ ਬਿਧੀਪੁਰ, ਅਵਤਾਰ ਸਿੰਘ, ਸ਼ਿੰਦਰ ਸਿੰਘ,ਲਖਵਿੰਦਰ ਸਿੰਘ ਟਿੱਬਾ , ਯਾਦਵਿੰਦਰ ਸਿੰਘ,ਜਸਵਿੰਦਰ ਸਿੰਘ ਸ਼ਿਕਾਰਪੁਰ,ਯੋਗੇਸ਼ ਸ਼ੋਰੀ,ਗੁਰਪ੍ਰੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।

Previous articleहुसैनपुर गांव के हरीश नगर में गलियों में इंटरलॉक टाइल लगाने का काम शुरू
Next articleFA expert recommends AIFF clear Ali to play