ਗੈਰ ਸਮਾਜੀ ਅਨਸਰਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਬਦਸਲੂਕੀ ਦਾ ਵੀ ਲਿਆ ਸਖਤ ਨੋਟਿਸ
ਸਿੱਖਿਆ ਨੀਤੀ ਫ਼ੈਸਲੇ ਤੇ ਮੁੜ ਵਿਚਾਰ ਕਰੇ ਸਰਕਾਰ -ਵੜੈਚ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਈ ਟੀ ਟੀ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਰਛਪਾਲ ਸਿੰਘ ਵੜੈਚ ਦੀ ਪ੍ਰਧਾਨਗੀ ਤੇ ਸਰਪ੍ਰਸਤ ਇੰਦਰਜੀਤ ਸਿੰਘ ਬਿਧੀਪੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪ੍ਰਧਾਨ ਰਛਪਾਲ ਸਿੰਘ ਵੜੈਚ , ਸਰਪ੍ਰਸਤ ਇੰਦਰਜੀਤ ਸਿੰਘ ਬਿਧੀਪੁਰ,ਜਸਵਿੰਦਰ ਸਿੰਘ ਸ਼ਿਕਾਰਪੁਰ , ਗੁਰਮੇਜ ਸਿੰਘ ਤਲਵੰਡੀ ਚੌਧਰੀਆਂ, ਸ਼ਿੰਦਰ ਸਿੰਘ, ਅਵਤਾਰ ਸਿੰਘ ,ਲਖਵਿੰਦਰ ਸਿੰਘ ਟਿੱਬਾ ਆਦਿ ਨੇ ਕਿਹਾ ਕਿ ਸਿੱਖਿਆ ਨੀਤੀ 2020 ਜਿਸ ਤਹਿਤ ਪ੍ਰਾਇਮਰੀ ਡਾਇਰੈਕਟੋਰੇਟ ਨੂੰ ਖਤਮ ਕਰਨ ਲਈ ਸਰਕਾਰ ਦੀਆਂ ਜੋ ਕੋਸ਼ਿਸ਼ਾਂ ਚੱਲ ਰਹੀਆਂ ਹਨ ਦਾ ਸਮੁੱਚਾ ਅਧਿਆਪਕ ਵਰਗ ਇਸ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ।
ਆਗੂਆਂ ਨੇ ਕਿਹਾ ਕਿ ਪ੍ਰਾਇਮਰੀ ਡਾਇਰੈਕਟੋਰੇਟ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਲੁਧਿਆਣਾ ਜ਼ਿਲ੍ਹਾ ਤੋਂ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ 60 ਸਕੂਲਾਂ ਨੂੰ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਤੱਕ ਦੇ ਬੱਚੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਦਾਖ਼ਲ ਕਰਨ ਲਈ ਦਿੱਤੇ ਗਏ ਹਨ। ਪ੍ਰਾਇਮਰੀ ਡਾਇਰੈਕਟੋਰੇਟ ਜੋ ਪੁਰਾਣੇ ਅਧਿਆਪਕਾਂ ਨੇ ਬਹੁਤ ਹੀ ਕੁਰਬਾਨੀਆਂ ਕਰਕੇ ਬਣਾਇਆ ਸੀ । ਉਸ ਨੂੰ ਤੋੜਨ ਨਹੀਂ ਦਿੱਤਾ ਜਾਵੇਗਾ। ਉਕਤ ਅਧਿਆਪਕ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੇ ਸਿੱਖਿਆ ਨੀਤੀ ਫ਼ੈਸਲੇ ਤੇ ਮੁੜ ਵਿਚਾਰ ਕਰਕੇ ਇਸ ਨੂੰ ਵਾਪਸ ਲਿਆ ਜਾਵੇ। ਉਕਤ ਆਗੂਆਂ ਨੇ ਸਮੂਹ ਅਧਿਆਪਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਪ੍ਰਾਇਮਰੀ ਡਾਇਰੈਕਟੋਰੇਟ ਨੂੰ ਚਲਾਉਣ ਲਈ ਕਿਸਾਨਾਂ ਵਾਂਗ ਇਕੱਠੇ ਹੋ ਕੇ ਸਾਂਝੇ ਤੌਰ ਤੇ ਸੰਘਰਸ਼ ਸ਼ੁਰੂ ਕੀਤਾ ਜਾਵੇ ਜੋ ਜਿੱਤ ਦੀ ਪ੍ਰਾਪਤੀ ਤੱਕ ਜਾਰੀ ਰਹੇ ।
ਇਸ ਦੇ ਨਾਲ ਹੀ ਈ ਟੀ ਟੀ ਯੂਨੀਅਨ ਨੇ ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਕਪੂਰਥਲਾ ਦੇ ਦਫ਼ਤਰ ਵਿਖੇ ਗੈਰ ਸਮਾਜੀ ਅਨਸਰਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਨਾਲ ਕੀਤੀ ਬਦਸਲੂਕੀ ਅਤੇ ਡਰਾਉਣ ਧਮਕਾਉਣ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਘਟਨਾ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ । ਸਮੂਹ ਯੂਨੀਅਨ ਆਗੂਆਂ ਨੇ ਇਸ ਮੰਦਭਾਗੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਗ਼ੈਰਸਮਾਜੀ ਅਨਸਰਾਂ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ । ਇਸ ਮੌਕੇ ਤੇ ਪ੍ਰਧਾਨ ਰਛਪਾਲ ਸਿੰਘ ਵੜੈਚ , ਸਰਪ੍ਰਸਤ ਇੰਦਰਜੀਤ ਸਿੰਘ ਬਿਧੀਪੁਰ,ਜਸਵਿੰਦਰ ਸਿੰਘ ਸ਼ਿਕਾਰਪੁਰ , ਗੁਰਮੇਜ ਸਿੰਘ ਤਲਵੰਡੀ ਚੌਧਰੀਆਂ, ਸ਼ਿੰਦਰ ਸਿੰਘ, ਅਵਤਾਰ ਸਿੰਘ ,ਲਖਵਿੰਦਰ ਸਿੰਘ ਟਿੱਬਾ,ਮਨਜਿੰਦਰ ਸਿੰਘ, ਰੇਸ਼ਮ ਸਿੰਘ ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਕਾਲੇੇੇਵਾਲ,ਸੁਖਦੀਪ ਸਿੰਘ , ਅਮਨਦੀਪ ਸਿੰਘ ਖਿੰਡਾ, ਗੁਰਪ੍ਰੀਤ ਸਿੰਘ ਟਿੱਬਾ, ਕਰਨੈਲ ਸਿੰਘ ਮੰਤਰੀ ਬੂਲਪੁਰ ਆਦਿ ਹਾਜ਼ਰ ਸਨ
Download and Install ‘Samaj Weekly’ App
https://play.google.com/store/apps/details?id=in.yourhost.samajweekly