ਈ ਟੀ ਟੀ ਯੂਨੀਅਨ ਵੱਲੋਂ ਕੋਰੋਨਾ ਪਾਜ਼ੀਟਿਵ ਅਧਿਆਪਕਾ ਨੂੰ ਮੈਡੀਕਲ ਲੀਵ ਦੇਣ ਸਬੰਧੀ ਪੱਤਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਕੈਪਸ਼ਨ ਈਟੀਟੀ ਯੂਨੀਅਨ ਕਪੂਰਥਲਾ ਦੀ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਵੜੈਚ ਤੇ ਹੋਰ

ਕੋਰੋਨਟੀਨ ਲੀਵ ਨੂੰ ਮੈਡੀਕਲ ਲੀਵ ਵਿੱਚ ਬਦਲਣਾ ਸਿੱਖਿਆ ਵਿਭਾਗ ਦਾ ਤੁਗਲਕੀ ਫੁਰਮਾਨ – ਰਛਪਾਲ ਵੜੈਚ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਈਟੀਟੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਵੜੈਚ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਸਿੱਖਿਆ ਵਿਭਾਗ ਦੇ ਦੇ ਅਧਿਆਪਕਾਂ ਨੂੰ ਕਾਰਨ ਟਾਈਨ ਲੀਵ ਨਾ ਦੇਣ ਦੇ ਪੱਤਰ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੀਟਿੰਗ ਦੌਰਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਡੀਪੀਆਈ ਸੈਕੰਡਰੀ ਸਿੱਖਿਆ ਨੇ ਇਕ ਵਾਰ ਫਿਰ ਪੰਜਾਬ ਪ੍ਰਸੋਨਲ ਵਿਭਾਗ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਉਲਟ ਕੋਰੋਨਾ ਪਾਜ਼ਟਿਵ ਆਉਣ ਦ ਤੇ ਮੈਡੀਕਲ ਛੁੱਟੀ ਦੇਣ ਦੇ ਹੁਕਮ ਜਾਰੀ ਕਰ ਦਿੱਤਾ ਹੈ ।

ਪੰਜਾਬ ਸਰਕਾਰ ਨੇ ਕਰੋਨਾ ਬਿਮਾਰੀ ਨੂੰ ਮਹਾਂਮਾਰੀ ਐਲਾਨਦਿਆਂ ਆਪਣੇ ਕਰਮਚਾਰੀਆਂ ਜਦੋਂ ਉਹ ਡਿਊਟੀ ਦੌਰਾਨ ਪਾਜ਼ੀਟਿਵ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ 21 ਦਿਨ ਦੀ ਕੋੋੋਰੋਨਟਾਈਨ ਲੀਵ ਦੇਣ ਦੀ ਮਨਜ਼ੂਰੀ ਦਿੱਤੀ ਸੀ ਤਾਂ ਕਿ ਉਹਨਾਂ ਦੀ ਬਿਮਾਰੀ ਅੱਗੇ ਨਾ ਫੈਲ ਸਕੇ। ਹੁਣ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਅਧਿਆਪਕਾਂ ਨੂੰ ਡੋਰ ਟੂ ਡੋਰ ਦਾਖਲਾ ਮੁਹਿੰਮ ਚਲਾਉਣ, ਪੂਰੇ ਸਟਾਫ਼ ਨਾਲ ਸਕੂਲਾਂ ਵਿੱਚ ਹਾਜ਼ਰ ਹੋਣਾ ਕਿਤਾਬਾਂ ਵੰਡ ਦਾਖਲਿਆਂ ਦੌਰਾਨ ਲੋਕਾਂ ਦੇ ਸੰਪਰਕ ਵਿੱਚ ਆਉਣ ਨਾਲ ਕੋਰੋਨਾ ਪਾਜ਼ੀਟਿਵ ਹੋ ਰਹੇ ਹਨ ਤਾਂ ਵਿਭਾਗ ਉਨ੍ਹਾਂ ਨੂੰ ਕੁਆਰੈਨਟਾਈਨ ਲੀਵ ਦੇਣ ਦੀ ਥਾਂ ਮੈਡੀਕਲ ਛੁੱਟੀ ਲੈਣ ਲਈ ਮਜਬੂਰ ਕਰ ਰਿਹਾ ।

ਜੋਕਿ ਤੁਗਲਕੀ ਫਰਮਾਨ ਹੈ। ਜੋ ਅਧਿਆਪਕ ਵਰਗ ਨਾਲ ਧੱਕਾ ਹੈ। ਇਸ ਸਬੰਧੀ ਈਟੀਟੀ ਯੂਨੀਅਨ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਵੜੈਚ, ਸ਼ਿੰਦਰ ਸਿੰਘ, ਲਖਵਿੰਦਰ ਸਿੰਘ ਟਿੱਬਾ, ਸੁਖਵਿੰਦਰ ਸਿੰਘ ਕਾਲੇਵਾਲ,ਅਮਨਦੀਪ ਸਿੰਘ ਖਿੰਡਾ, ਯਾਦਵਿੰਦਰ ਸਿੰਘ , ਅਵਤਾਰ ਸਿੰਘ, ਅਮਨਦੀਪ ਸਿੰਘ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਧਿਆਪਕਾਂ ਨਾਲ ਕੀਤੀਆਂ ਜਾਂਦੀਆਂ ਧੱਕੇਸ਼ਾਹੀਆਂ ਦਾ ਖਮਿਆਜ਼ਾ ਜਿੱਥੇ ਸਰਕਾਰ ਨੂੰ ਭੁਗਤਣਾ ਪਵੇਗਾ। ਉਥੇ ਹੀ ਇਸ ਸਬੰਧੀ ਅਧਿਆਪਕ ਯੂਨੀਅਨਾਂ ਤਿੱਖਾ ਸੰਘਰਸ਼ ਵਿੱਢਣਗੀਆਂ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePresidential campaigns start in Syria
Next article58 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਸ਼ੁਰੂ