ਮਹਿਤਪੁਰ –(ਨੀਰਜ ਵਰਮਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਧੋਵਾਲ ਦੇ ਦਸਵੀਂ ਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਇਸ ਮੌਕੇ ਦਸਵੀਂ ਸ਼੍ਰੇਣੀ ਦੇ ਨਤੀਜੇ ਚੋਂ ਤਮੰਨਾ ਨੇ 93.38 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ । ਮੁਸਕਾਨ ਨੇ 84.92 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਤੇ ਅਮਿਤ ਨੇ 84 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ । ਬਾਰਵੀਂ ਦੇ ਨਤੀਜੇ ਵਿਚ ਅਮਰਜੀਤ ਸਿੰਘ ਨੇ 85 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ , ਮਨਪ੍ਰੀਤ ਸਿੰਘ ਨੇ 71 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਤੇ ਬਲਦੇਵ ਸਿੰਘ 69 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ । ਇਸ ਪ੍ਰਕਾਰ ਦਸਵੀਂ ਦਾ ਨਤੀਜਾ 77 ਪ੍ਰਤੀਸ਼ਤ ਰਿਹਾ ਅਤੇ ਬਾਰਵੀਂ ਦਾ 85 ਪ੍ਰਤੀਸ਼ਤ ਰਿਹਾ। ਸਕੂਲ ਪ੍ਰਿੰਸੀਪਲ ਸ਼੍ਰੀ ਹਰਜੀਤ ਸਿੰਘ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਅਧਿਆਪਕਾਂ ਨੂੰ ਜਾਂਦਾ ਹੈ । ਇਸ ਮੌਕੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਸਮੂਹ ਸਟਾਫ, ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
INDIA ਉਧੋਵਾਲ ਸਕੂਲ ਦੇ ਦਸਵੀਂ ਦੇ ਨਤੀਜੇ ਚੋਂ ਤਮੰਨਾ ਨੇ ਮਾਰੀ ਬਾਜੀ