ਨਵੀਂ ਦਿੱਲੀ (ਸਮਾਜ ਵੀਕਲੀ) :ਅਯੋਗ ਠਹਿਰਾਏ ਗਏ ਯੂਪੀ ਦੇ ਵਿਧਾਇਕ ਕੁਲਦੀਪ ਸੇਂਗਰ ਵੱਲੋਂ ਆਪਣੀ ਸਜ਼ਾ ਨੂੰ ਅਦਾਲਤ ਵਿਚ ਚੁਣੌਤੀ ਦੇਣ ਦੇ ਮਾਮਲੇ ’ਚ ਦਿੱਲੀ ਹਾਈ ਕੋਰਟ ਨੇ ਸੀਬੀਆਈ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਹੈ। ਉਨਾਓ ਵਿਚ ਲੜਕੀ ਨਾਲ ਜਬਰ-ਜਨਾਹ ਦੇ ਕੇਸ ਵਿਚ ਸੇਂਗਰ ਦੀ ਵਿਧਾਇਕ ਵਜੋਂ ਮੈਂਬਰਸ਼ਿਪ 25 ਫਰਵਰੀ ਨੂੰ ਖ਼ਤਮ ਕਰ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਪੀੜਤ ਲੜਕੀ ਦੇ ਪਿਤਾ ਨੂੰ ਸੇਂਗਰ ਦੀ ਸ਼ਹਿ ਉਤੇ ਅਸਲਾ ਐਕਟ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮਾਮਲੇ ’ਤੇ ਅਗਲੀ ਸੁਣਵਾਈ 10 ਨੂੰ ਹੋਵੇਗੀ।
HOME ਉਨਾਓ ਕੇਸ: ਸੇਂਗਰ ਦੀ ਅਪੀਲ ’ਤੇ ਸੀਬੀਆਈ ਤੋਂ ਜਵਾਬ ਤਲਬ