ਉੱਤਰ ਪ੍ਰਦੇਸ਼: ਹਾਈ ਕੋਰਟ ਨੇ ਲਵ ਜੇਹਾਦ ਆਰਡੀਨੈਂਸ ਤਹਿਤ ਕਾਰਵਾਈ ’ਤੇ ਰੋਕ ਲਗਾਈ

ਪ੍ਰਯਾਗਰਾਜ (ਸਮਾਜ ਵੀਕਲੀ) ; ਅਲਾਹਾਬਾਦ ਹਾਈ ਕੋਰਟ ਨੇ ਔਰਤ ਦਾ ਧਰਮ ਬਦਲਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਹਾਲ ਹੀ ਵਿਚ ਲਿਆਂਦੇ ਆਰਡੀਨੈਂਸ ਤਹਿਤ ਇਕ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਜਸਟਿਸ ਪੰਕਜ ਨਕਵੀ ਅਤੇ ਜਸਟਿਸ ਵਿਵੇਕ ਅਗਰਵਾਲ ਦੇ ਡਵੀਜ਼ਨ ਬੈਂਚ ਨੇ ਨਦੀਮ ਨਾਮ ਦੇ ਮਜ਼ਦੂਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਰਾਜ ਪੁਲੀਸ ਨੂੰ ਨਿਰਦੇਸ਼ ਦਿੱਤਾ ਕਿ ਪਟੀਸ਼ਨਕਰਤਾ ਖ਼ਿਲਾਫ਼ ਕੋਈ ਤਾਕਤ ਨਾ ਵਰਤੀ ਜਾਵੇ।

ਨਦੀਮ ਖ਼ਿਲਾਫ਼ ਮੁਜ਼ੱਫਰਨਗਰ ਜ਼ਿਲ੍ਹੇ ਦੇ ਮਨਸੂਰਪੁਰ ਥਾਣੇ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ। ਪਟੀਸ਼ਨਕਰਤਾ ਦੇ ਵਕੀਲ ਐੱਸਐਫਏ ਨਕਵੀ ਨੇ ਦਲੀਲ ਦਿੱਤੀ ਕਿ ਇਹ ਆਰਡੀਨੈਂਸ ਭਾਰਤ ਦੇ ਸੰਵਿਧਾਨ ਦੇ ਵਿਰੁੱਧ ਹੈ ਅਤੇ ਇਸ ਦੀਆਂ ਧਾਰਾਵਾਂ ਤਹਿਤ ਸ਼ੁਰੂ ਕੀਤੀ ਗਈ ਕਿਸੇ ਵੀ ਅਪਰਾਧਿਕ ਕਾਰਵਾਈ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

Previous articleਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ: ਤਰੁਣ ਚੁੱਘ ਦਾ ਸੁਫ਼ਨਾ
Next articleਸ਼ਾਹ ਦੇ ਪੱਛਮੀ ਬੰਗਾਲ ਦੌਰੇ ਦੌਰਾਨ ਤ੍ਰਿਣਮੂਲ ਕਾਂਗਰਸ ਨੂੰ ਲੱਗਿਆ ਝਟਕਾ, ਸੰਸਦ ਮੈਂਬਰ ਤੇ ਵਿਧਾਇਕਾਂ ਦੀ ਭਾਜਪਾ ’ਚ ਸ਼ਮੂਲੀਅਤ