ਊਧਵ ਸਰਕਾਰ ਵੱਲੋਂ ਆਈਸੀਐੱਸਈ ਬੋਰਡ ਪ੍ਰੀਖਿਆਵਾਂ ਦੀ ਇਜਾਜ਼ਤ ਦੇਣ ਤੋਂ ਨਾਂਹ

ਮੁੰਬਈ  (ਸਮਾਜਵੀਕਲੀ):  ਮਹਾਰਾਸ਼ਟਰ ਸਰਕਾਰ ਨੇ ਕੋਵਿਡ-19 ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਆਈਸੀਐੱਸਈ ਬੋਰਡ ਨੂੰ ਅਗਲੇ ਮਹੀਨੇ ਦਸਵੀਂ ਤੇ ਬਾਰ੍ਹਵੀਂ ਦੀਆਂ ਬਕਾਇਆ ਪ੍ਰੀਖਿਆਵਾਂ ਲੈਣ ਦੀ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਵਧਦੀ ਮਹਾਮਾਰੀ ਕਰਕੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਆਖਰੀ ਸਾਲ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਨੂੰ ਵੀ ਰੱਦ ਕਰਨ ਦਾ ਵੀ ਫੈਸਲਾ ਲਿਆ ਹੈ।

ਸਰਕਾਰ ਵੱਲੋਂ ਪੇਸ਼ ਐਡਵੋਕੇਟ ਜਨਰਲ ਆਸ਼ੂਤੋਸ਼ ਕੁੰਭਾਕੋਨੀ ਨੇ ਚੀਫ਼ ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਐੱਸ.ਐੱਸ.ਸ਼ਿੰਦੇ ਦੇ ਬੈਂਚ ਨੂੰ ਦੱਸਿਆ ਕਿ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਵਾਲੀ ਕਮੇਟੀ ਨੇ ਊਪਰੋਕਤ ਫੈਸਲੇ ਮੰਗਲਵਾਰ ਨੂੰ ਲਏ ਹਨ। ਸੂਬਾ ਸਰਕਾਰ ਦੀ ਇਸ ਦਲੀਲ ਮਗਰੋਂ ਹਾਈ ਕੋਰਟ ਨੇ ਕੇਸ ਦੀ ਅਗਲੀ ਸੁਣਵਾਈ 29 ਜੂਨ ਨਿਰਧਾਰਿਤ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਸੀਬੀਐੱਸਈ ਦੀਆਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬਕਾਇਆ ਬੋਰਡ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਨਾਲ ਸਬੰਧਤ ਪਟੀਸ਼ਨ ਸੁਪਰੀਮ ਕੋਰਟ ’ਚ ਵਿਚਾਰਧੀਨ ਹੈ।

Previous articleRussia ready to help in creating global security system: Putin
Next articlePIA aircraft crash: Pilots were ‘overconfident’, ‘unfocused’