ਊਧਵ ਸਰਕਾਰ ਵੱਲੋਂ ਆਈਸੀਐੱਸਈ ਬੋਰਡ ਪ੍ਰੀਖਿਆਵਾਂ ਦੀ ਇਜਾਜ਼ਤ ਦੇਣ ਤੋਂ ਇਨਕਾਰ

ਮੁੰਬਈ (ਸਮਾਜਵੀਕਲੀ):  ਮਹਾਰਾਸ਼ਟਰ ਸਰਕਾਰ ਨੇ ਕੋਵਿਡ-19 ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਆਈਸੀਐੱਸਈ ਬੋਰਡ ਨੂੰ ਅਗਲੇ ਮਹੀਨੇ ਦਸਵੀਂ ਤੇ ਬਾਰ੍ਹਵੀਂ ਦੀਆਂ ਬਕਾਇਆ ਪ੍ਰੀਖਿਆਵਾਂ ਲੈਣ ਦੀ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਵਧਦੀ ਮਹਾਮਾਰੀ ਕਰਕੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਆਖਰੀ ਸਾਲ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਨੂੰ ਵੀ ਰੱਦ ਕਰਨ ਦਾ ਫੈਸਲਾ ਲਿਆ ਹੈ।

ਸਰਕਾਰ ਵੱਲੋਂ ਪੇਸ਼ ਐਡਵੋਕੇਟ ਜਨਰਲ ਆਸ਼ੂਤੋਸ਼ ਕੁੰਭਾਕੋਨੀ ਨੇ ਚੀਫ਼ ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਐੱਸ.ਐੱਸ.ਸ਼ਿੰਦੇ ਦੇ ਬੈਂਚ ਨੂੰ ਦੱਸਿਆ ਕਿ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਵਾਲੀ ਕਮੇਟੀ ਨੇ ਊਪਰੋਕਤ ਫੈਸਲੇ ਮੰਗਲਵਾਰ ਨੂੰ ਲਏ ਹਨ। ਸੂਬਾ ਸਰਕਾਰ ਦੀ ਇਸ ਦਲੀਲ ਮਗਰੋਂ ਹਾਈ ਕੋਰਟ ਨੇ ਕੇਸ ਦੀ ਅਗਲੀ ਸੁਣਵਾਈ 29 ਜੂਨ ਨਿਰਧਾਰਿਤ ਕਰ ਦਿੱਤੀ ਹੈ।

Previous articleAt over 24 lakh, India sees 14% rise in TB cases notified in 2019
Next articleChaotic, says Kejriwal on Centre’s Covid order