ਏਆਈਸੀਸੀ ਨੇ ਅੱਜ ਸ਼ਾਮ 5 ਵਜੇ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ ਸੱਦੀ

AICC general secretary Harish Rawat

ਚੰਡੀਗੜ੍ਹ (ਸਮਾਜ ਵੀਕਲੀ) : ਕਾਂਗਰਸ ਦੀ ਪੰਜਾਬ ਇਕਾਈ ਵਿਚ ਚੱਲ ਰਹੀ ਖਿੱਚੋਤਾਣ ਕਾਰਨ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਨੇ ਅੱਜ ਰਾਜ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਰਾਤ ਇਹ ਐਲਾਨ ਕੀਤਾ ਸੀ। ਰਾਵਤ ਨੇ ਟਵੀਟ ਕੀਤਾ, ‘ਕਈ ਕਾਂਗਰਸੀ ਵਿਧਾਇਕਾਂ ਨੇ ਏਆਈਸੀਸੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੁਰੰਤ ਬੁਲਾਉਣ ਦੀ ਬੇਨਤੀ ਕੀਤੀ ਹੈ।

ਇਸੇ ਸਿਲਸਿਲੇ ਵਿੱਚ 18 ਸਤੰਬਰ ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ।’ ਸ੍ਰੀ ਨਵਜੋਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਟਵਿੱਟਰ ‘ਤੇ ਲਿਖਿਆ, ‘ਏਆਈਸੀਸੀ ਦੇ ਨਿਰਦੇਸ਼ਾਂ ’ਤੇ 18 ਸਤੰਬਰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਆਨੰਦਪੁਰ ਸਾਹਿਬ: ਬੇਅਦਬੀ ਮਾਮਲੇ ’ਚ ਜਥੇਦਾਰ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਆਹਮੋ-ਸਾਹਮਣੇ
Next articleਤਾਲਿਬਾਨ ਵੱਲੋਂ ਲੜਕਿਆਂ ਤੇ ਪੁਰਸ਼ ਅਧਿਆਪਕਾਂ ਨੂੰ ਸਕੂਲ ਜਾਣ ਦੇ ਹੁਕਮ