ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਏਕਮ ਪਬਲਿਕ ਸਕੂਲ ਮਹਿਤਪੁਰ ਵਿਖੇ ਮਿਸ਼ਨ ਹਰਿਆਵਲੀ 2022 ਦੇ ਤਹਿਤ ਇਸ ਮੁਹਿੰਮ ਦੇ ਦੂਜੇ ਦਿਨ ਦੀ ਲੜੀ ਦਾ ਬਹੁਤ ਹੀ ਖੂਬਸੂਰਤ ਆਗਾਜ਼ ਮਾਨਯੋਗ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਹੁਰਾਂ ਵੱਲੋਂ ਸਕੂਲ ਦੀ ਚਾਰਦੀਵਾਰੀ ਅੰਦਰ ਇੱਕ ਛੋਟਾ ਪੌਦਾ ਲਗਾ ਕੇ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਸ: ਨਿਰਮਲ ਸਿੰਘ ਜੀ ਅਤੇ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਵੱਲੋਂ ਸਾਂਝੇ ਤੌਰ ਤੇ ਦੱਸਿਆ ਗਿਆ ਕਿ ਇਹ ਪ੍ਰੋਗਰਾਮ ਆਪਣਾ ਪੰਜਾਬ ਫਾਊਂਡੇਸ਼ਨ ਜੋ ਕਿ ਸਿਹਤ ਸਿੱਖਿਆ ਅਤੇ ਵਾਤਾਵਰਨ ਸੰਭਾਲ ਦੇ ਵਿਸ਼ਿਆਂ ਨੂੰ ਲੈ ਕੇ ਬਣੀ ਹੈ ਵੱਲੋਂ ਉਲੀਕਿਆ ਗਿਆ ਹੈ। ਡਾ ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿੱਚ ਸ਼ੁਰੂ ਹੋਈ ਇਸ ਮੁਹਿੰਮ ਵਿੱਚ ਸਕੂਲਾਂ ਦੇ ਨਾਲ ਨਾਲ ਹੋਰ ਸੰਸਥਾਵਾਂ ਵੀ ਉਨ੍ਹਾਂ ਦਾ ਸਾਥ ਦੇ ਰਹੀਆਂ ਹਨ।
ਸਕੂਲ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਨੇ ਅੱਗੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਕੱਲ੍ਹ ਪ੍ਰਾਇਮਰੀ ਦੇ ਵਿਦਿਆਰਥੀਆਂ ਵੱਲੋਂ ਆਪਣੀ ਮਨਪਸੰਦ ਜਗ੍ਹਾ ਉੱਪਰ ਇੱਕ ਇੱਕ ਪੌਦਾ ਲਗਾਇਆ ਗਿਆ ਅਤੇ ਇਸ ਨਾਲ ਆਪਣੀ ਫੋਟੋ ਲਾ ਕੇ ਫਾਊਂਡੇਸ਼ਨ ਵੱਲੋਂ ਬਣਾਈ ਗਈ ਐਪ ਉਪਰ ਸ਼ਾਝੀ ਕੀਤੀ ਗਈ। ਇਸੇ ਪ੍ਰਕਾਰ ਹੀ ਅੱਜ ਛੇਵੀਂ ਜਮਾਤ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਸਕੂਲ ਸਟਾਫ ਨਾਲ ਮਿਲ ਕੇ ਵੱਖ ਵੱਖ ਥਾਵਾਂ ਉਪਰ ਪੌਦੇ ਲਗਾਏ ਗਏ। ਵਿਸ਼ਵ ਰਿਕਾਰਡ ਬਣਾਏ ਜਾਣ ਵਾਲੀ ਇਸ ਮੁਹਿੰਮ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਟੀਫਿਕੇਟ ਦਿੱਤੇ ਜਾਣਗੇ। ਇਸ ਮੁਹਿੰਮ ਪ੍ਰਤੀ ਬੱਚਿਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਤਾ ਪਿਤਾ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਮਹਿੰਦਰਪਾਲ ਸਿੰਘ ਟੁਰਨਾ (ਵਾਈਸ ਪ੍ਰਧਾਨ ਨਗਰ ਪੰਚਾਇਤ) ਸੁਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਸਕੂਲ ਮੈਨੇਜਮੈਂਟ ਤੋਂ ਸ: ਦਲਜੀਤ ਸਿੰਘ, ਮੈਡਮ ਦਲਜੀਤ ਕੌਰ, ਸਵਪਨਦੀਪ ਕੌਰ, ਚੇਤਨਾ ਰਾਜਦੇਵ, ਰਾਜਵਿੰਦਰ ਕੌਰ, ਦਵਿੰਦਰ ਨਾਹਰ, ਅੰਕਿਤਾ ਮਿੱਠੜਾ, ਅੰਮ੍ਰਿਤਪਾਲ ਕੌਰ, ਰਮਨਦੀਪ ਕੌਰ, ਕਾਮਿਨੀ, ਪਰਮਿੰਦਰ ਸਿੰਘ, ਚੰਦਨ ਸਿੰਘ, ਬਿਨੇਸ਼ ਸਿੰਘ, ਸੁਮੀਰ,ਨਛੱਤਰ ਸਿੰਘ, ਕਿਰਨਦੀਪ ਕੌਰ, ਅਤੇ ਰਾਜੀਵ ਹਾਂਡਾ ਸਟਾਫ ਮੈਂਬਰ ਸ਼ਾਮਲ ਸਨ।