ਏਜੇਐੱਲ ਕੇਸ: ਈਡੀ ਵੱਲੋਂ ਚਾਰਜਸ਼ੀਟ ਦਾਇਰ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਕਾਂਗਰਸ ਵੱਲੋਂ ਸ਼ੁਰੂ ਕੀਤੇ ਗਏ ਪ੍ਰਾਜੈਕਟ ਏਜੇਐੱਲ ਪੰਚਕੂਲਾ ਜ਼ਮੀਨ ਅਲਾਟਮੈਂਟ ਕੇਸ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ ਅਤੇ ਇਸ ਵਿੱਚ ਸੀਨੀਅਰ ਕਾਂਗਰਸੀ ਆਗੂ ਮੋਤੀਲਾਲ ਵੋਰਾ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਨਾਮਜ਼ਦ ਕੀਤਾ ਗਿਆ ਹੈ। ਜਾਂਚ ਏਜੰਸੀ ਨੇ ਦੱਸਿਆ ਕਿ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲਿਆਂ ਸਬੰਧੀ ਪੰਚਕੂਲਾ ਵਿੱਚ ਸਥਿਤ ਇਕ ਵਿਸ਼ੇਸ਼ ਅਦਾਲਤ ਵਿੱਚ ਇਸ ਸਬੰਧੀ ਸ਼ਿਕਾਇਤ ਦਰਜ ਕੀਤੀ ਗਈ ਸੀ। ਇਹ ਮਾਮਲਾ ਹੁੱਡਾ ਸਰਕਾਰ ਵੱਲੋਂ ਏਜੇਐੱਲ ਲਈ ਪੰਚਕੂਲਾ ਦੇ ਸੈਕਟਰ-6 ਵਿੱਚ ਜ਼ਮੀਨ ਦੇਣ ’ਚ ਵਰਤੀਆਂ ਗਈਆਂ ਅਨਿਯਮਤਾਵਾਂ ਨਾਲ ਸਬੰਧਤ ਹੈ। ਏਜੰਸੀ ਵੱਲੋਂ ਸਬੰਧਤ ਪਲਾਟ ਨੂੰ ਪਹਿਲਾਂ ਹੀ ਜ਼ਬਤ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ’ਚ ਇਹ ਪਹਿਲੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।

Previous articleਕਸ਼ਮੀਰ ਵਿੱਚ ਅਜੇ ਲੀਹ ’ਤੇ ਨਹੀਂ ਪਈ ਜ਼ਿੰਦਗੀ
Next articleਮਾਇਆਵਤੀ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ