ਫ਼ਰੀਦਕੋਟ- ਇੱਥੇ ਅਸ਼ੋਕਾ ਚੱਕਰ ਹਾਲ ਵਿੱਚ ਲੋਕਾਂ ਦੀਆਂ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗੇ ਖੁੱਲ੍ਹੇ ਦਰਬਾਰ ਵਿੱਚ ਲੋਕਾਂ ਵੱਲੋਂ 21 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜੋ ਡੀਸੀ ਦਫ਼ਤਰ, ਪੁਲੀਸ ਵਿਭਾਗ, ਮੰਡੀ ਬੋਰਡ, ਨਗਰ ਕੌਂਸਲਾਂ, ਮਾਲ ਵਿਭਾਗ, ਮਗਨਰੇਗਾ, ਬਿਜਲੀ ਬੋਰਡ, ਸੀਵਰੇਜ ਬੋਰਡ, ਖੇਤੀਬਾੜੀ, ਰੁਜ਼ਗਾਰ ਵਿਭਾਗ, ਵਣ ਵਿਭਾਗ, ਸਹਿਕਾਰਤਾ ਵਿਭਾਗ, ਸਿਹਤ ਵਿਭਾਗ ਅਤੇ ਜਨ ਸਿਹਤ ਵਿਭਾਗ ਆਦਿ ਨਾਲ ਸਬੰਧਤ ਸਨ। ਇਨ੍ਹਾਂ ਸ਼ਿਕਾਇਤਾਂ ਨੂੰ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। ਏਡੀਸੀ ਗੁਰਜੀਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੀਟਿੰਗ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਮਿੱਥੇ ਸਮੇਂ ਵਿੱਚ ਹੱਲ ਕਰਕੇ ਇਸ ਸਬੰਧੀ ਪ੍ਰਾਰਥੀ ਅਤੇ ਡੀਸੀ ਦਫ਼ਤਰ ਨੂੰ ਲਿਖਤੀ ਤੌਰ ’ਤੇ ਸੂਚਿਤ ਕੀਤਾ ਜਾਵੇ। ਮੀਟਿੰਗ ਵਿੱਚ ਐੱਸਡੀਐੱਮ ਪਰਮਦੀਪ ਸਿੰਘ, ਡਾ. ਮਨਦੀਪ ਕੌਰ, ਬੀਡੀਪੀਓ ਅਸ਼ੋਕ ਕੁਮਾਰ, ਕਾਰਜਸਾਧਕ ਅਫ਼ਸਰ ਅੰਮ੍ਰਿਤ ਲਾਲ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।