(ਸਮਾਜ ਵੀਕਲੀ): ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਸਬਕ ਸਿਖਾਉਣ ਦੀ ਨੀਅਤ ਨਾਲ ਫ਼ੈਸਲੇ ਲਏ ਜਾ ਰਹੇ ਹਨ ਅਤੇ ਕੇਂਦਰ ਹੁਣ ਪੰਜਾਬ ਵਿੱਚ ਅਰਾਜਕਤਾ ਫੈਲਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਕਾਲੇ ਦਿਨਾਂ ਦੌਰਾਨ ਰੇਲਾਂ ਵਿੱਚ ਬੰਬ ਬਲਾਸਟ ਵੀ ਹੁੰਦੇ ਸਨ ਤਾਂ ਉਦੋਂ ਵੀ ਪੰਜਾਬ ਵਿੱਚ ਰੇਲਵੇ ਦੀ ਆਵਾਜਾਈ ਨਹੀਂ ਰੁਕੀ ਨਹੀਂ ਸੀ, ਪਰ ਹੁਣ ਕੇਂਦਰ ਸਰਕਾਰ ਰੇਲ ਮਾਰਗ ਖਾਲੀ ਹੋਣ ਦੇ ਬਾਵਜੂਦ ਬਹਾਨਾ ਬਣਾ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਕਿਤੇ ਵੀ ਰੇਲਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।