ਜਲੰਧਰ ਨੂਰਮਹਿਲ (ਹਰਜਿੰਦਰ ਛਾਬੜਾ) ਪਤਰਕਾਰ 9592282333
(ਸਮਾਜਵੀਕਲੀ): ਜ਼ਿਲ੍ਹਾ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਆਈ.ਏ.ਐੱਸ ਅਫ਼ਸਰ ਦਾ ਐਂਟੀ ਕੋਰੋਨਾ ਟਾਸਕ ਫੋਰਸ ਵੱਲੋਂ ਗੁਲਦਸਤਾ ਭੇਂਟ ਕਰਕੇ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਡੀ.ਸੀ. ਸਾਹਿਬ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਾਨਯੋਗ ਡੀ.ਸੀ. ਸਾਹਿਬ ਨੇ ਜਥੇਬੰਦੀ ਦੇ ਆਗੂਆਂ ਨੂੰ ਵੀ ਜੀ ਆਇਆਂ ਨੂੰ ਆਖਿਆ।
ਇਸ ਮੌਕੇ ਅੰਮ੍ਰਿਤਸਰ ਤੋਂ ਕ੍ਰਿਸਚੀਅਨ ਵੈੱਲਫੇਅਰ ਬੋਰਡ ਦੇ ਚੇਅਰਮੈਨ ਅਮਨਦੀਪ ਗਿੱਲ ਉਚੇਚੇ ਤੌਰ ਤੇ ਸ਼ਾਮਿਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਐਂਟੀ ਕੋਰੋਨਾ ਟਾਸਕ ਫੋਰਸ ਦੇ ਜ਼ਿਲ੍ਹਾ ਇੰਚਾਰਜ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਨੇ ਲੋਕਾਂ ਨੂੰ ਕੋਰੋਨਾ ਦੀ ਮਹਾਂਮਾਰੀ ਤੋਂ ਬਚਣ ਲਈ ਹਰ ਸੰਭਵ ਸਾਵਧਾਨੀ ਵਰਤਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਐਂਟੀ ਕੋਰੋਨਾ ਟਾਸਕ ਫੋਰਸ ਦੇ ਪ੍ਰਧਾਨ ਰਵੀ ਥਾਪਰ, ਜ਼ਿਲ੍ਹਾ ਇੰਚਾਰਜ ਅਸ਼ੋਕ ਸੰਧੂ, ਜਨਰਲ ਸਕੱਤਰ ਰਮਨ ਕੁਮਾਰ ਅਤੇ ਦਿਨਕਰ ਸੰਧੂ, ਮੀਡੀਆ ਇੰਚਾਰਜ ਸੋਨੂੰ ਬਹਾਦਰਪੁਰੀ, ਸਹਾਇਕ ਸਕੱਤਰ ਗੁਰਵਿੰਦਰ ਸੋਖਲ ਹੋਏ।