ਐਕਟਿੰਗ: ਕਿਸਾਨਾਂ ਦਾ ਦੁੱਖ ਦੇਖ ਕੇ ਧਰਮਿੰਦਰ ਦਾ ਦਿਲ ਵੀ ‘ਦੁਖੀ’ ਪਰ ਪੁੱਤ ਤੇ ਪਤਨੀ ਚੁੱਪ

ਚੰਡੀਗੜ੍ਹ (ਸਮਾਜ ਵੀਕਲੀ) : ਅਦਾਕਾਰ ਧਰਮਿੰਦਰ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਉਹ ‘ਆਪਣੇ ਕਿਸਾਨ ਭਰਾਵਾਂ ਦੇ ਦੁੱਖ ਨੂੰ ਵੇਖ ਕੇ ਬਹੁਤ ਦੁਖੀ ਹੈ। ਉਨ੍ਹਾਂ ਨੇ ਸਰਕਾਰ ਨੂੰ ਇਸ ਮਾਮਲੇ ਵਿੱਚ ਤੇਜ਼ੀ ਨਾਲ ਕੁੱਝ ਕਰਨ ਲਈ ਕਿਹਾ ਹੈ। 84 ਸਾਲਾ ਅਭਿਨੇਤਾ ਨੇ ਮਾਈਕ੍ਰੋ ਬਲੌਗਿੰਗ ਵੈਬਸਾਈਟ ’ਤੇ ਇਸ ਬਾਰੇ ਆਪਣੇ ਦਿਲ ਦੀ ਗੱਲ ਕਹੀ ਤੇ ਤਸਵੀਰ ਸ਼ੇਅਰ ਕੀਤੀ। ਵਰਨਣਯੋਗ ਹੈ ਇਸ ਅਦਾਕਾਰ ਦਾ ਪੁੱਤ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦਾ ਵਿਧਾਇਕ ਹੈ ਪਰ ਉਹ ਕਿਸਾਨਾਂ ਦੇ ਹੱਕ ਵਿੱਚ ਖੁੱਲ੍ਹ ਕੇ ਨਹੀਂ ਆਇਆ। ਉਹ ਦੁਚਿੱਤੀ ਵਿੱਚ ਕਹਿ ਰਿਹਾ ਹੈ ਕਿ ਪਾਰਟੀ ਤੇ ਕਿਸਾਨਾਂ ਦੇ ਨਾਲ ਹੈ। ਸਨੀ ਦੇ ਇਸ ਰਵੱਈਏ ਤੋਂ ਪੰਜਾਬ ਖਾਸ ਕਰਕੇ ਗੁਰਦਾਸਪੁਰ ਦੇ ਕਿਸਾਨ ਠੱਗਿਆ ਮਹਿਸੂਸ ਕਰ ਰਹੇ ਹਨ।

ਇਸ ਤੋਂ ਇਲਾਵਾ ਧਰਮਿੰਦਰ ਦੀ ਪਤਨੀ ਤੇ ਮਸ਼ਹੂਰ ਅਦਾਕਾਰਾ ਹੇਮਾ ਮਾਲਿਨੀ ਵੀ ਭਾਜਪਾ ਦੀ ਸੰਸਦ ਮੈਂਬਰ ਹੈ ਤੇ ਉਹ ਵੀ ਹਾਲੇ ਤੱਕ ਕਿਸਾਨਾਂ ਦੇ ਹੱਕ ਵਿੱਚ ਨਹੀਂ ਨਿੱਤਰੀ।

Previous articleਕਿਸਾਨ ਅੰਦੋਲਨ: ਸਿੰਘੂ ਬਾਰਡਰ ’ਤੇ ਤਾਇਨਾਤ ਦਿੱਲੀ ਪੁਲੀਸ ਦੇ ਦੋ ਅਧਿਕਾਰੀਆਂ ਨੂੰ ਕਰੋਨਾ
Next articleਭਾਜਪਾ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ: ਅਖਿਲੇਸ਼ ਯਾਦਵ