ਐਮ.ਪੀ. ਵਰਿੰਦਰ ਸ਼ਰਮਾ ਨੇ ਲੋਕਾਂ ਨੂੰ ਕੋਵਿਡ-19 ਪ੍ਰਤੀ ਕੀਤਾ ਸਾਵਧਾਨ

ਲੰਡਨ,  (ਰਾਜਵੀਰ ਸਮਰਾ ) (ਸਮਾਜ ਵੀਕਲੀ)– ਕੋਵਿਡ-19 ਮਹਾਂਮਾਰੀ ਨੇ ਵਿਸ਼ਵ ਭਰ ਵਿਚ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ | ਇੱਥੇ ਹੀ ਬੱਸ ਨਹੀਂ ਇਸ ਬਿਮਾਰੀ ਦੀ ਰੋਕਥਾਮ ਲਈ ਅਜੇ ਤੱਕ ਕੋਈ ਤਸੱਲੀਬਖ਼ਸ਼ ਵੈਕਸੀਨ ਵੀ ਉਪਲੱਬਧ ਨਹੀਂ ਹੋ ਸਕੀ ਹੈ | ਸਾਊਥਾਲ ਈਲਿੰਗ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਇਕ ਪੱਤਰ ਜਾਰੀ ਕਰਦਿਆਂ ਸਿਹਤ ਮਾਹਿਰਾਂ ਅਤੇ ਸਰਕਾਰਾਂ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਨਾ ਕਰਨ ਵਾਲੇ ਲੋਕਾਂ ਨੂੰ ਸਾਵਧਾਨ ਕੀਤਾ ਹੈ |

ਉਨ੍ਹਾਂ ਕਿਹਾ ਕਿ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਕੋਰੋਨਾ ਵਾਇਰਸ ਮਹਾਂਮਾਰੀ ਕਮਜ਼ੋਰ, ਬਜ਼ੁਰਗਾਂ, ਭੂਰੀ ਅਤੇ ਕਾਲੀ ਚਮੜੀ ਵਾਲੇ ਲੋਕਾਂ ਨੂੰ ਦੂਜਿਆਂ ਲੋਕਾਂ ਨਾਲੋਂ ਵੱਧ ਅਤੇ ਆਸਾਨੀ ਨਾਲ ਮਾਰ ਸਕਦੀ ਹੈ | ਇਸ ਮਹਾਂਮਾਰੀ ਕਾਰਨ ਅਸੀਂ ਅਗਲੇ 6 ਮਹੀਨੇ, ਇਕ ਸਾਲ ਜਾਂ ਦੋ ਸਾਲ ਆਮ ਵਾਂਗ ਨਹੀਂ ਹੋ ਸਕਦੇ | ਉਨ੍ਹਾਂ ਕਿਹਾ ਕਿ ਅਸੀਂ ਇਸ ਤਰ੍ਹਾਂ ਵਿਵਹਾਰ ਨਹੀਂ ਕਰ ਸਕਦੇ ਕਿ ਕੋਵਿਡ-19 ਨਹੀਂ ਹੈ, ਸਾਨੂੰ ਇਸ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ |

ਉਨ੍ਹਾਂ ਲੋਕਾਂ ਨੂੰ ਵੱਡੇ ਇਕੱਠ ਕਰਨ ਤੋਂ ਪਰਹੇਜ਼ ਕਰਨ ਲਈ ਆਖਿਆ ਤਾਂ ਕਿ ਹੋਰ ਜਾਨਾਂ ਬਚਾਈਆਂ ਜਾ ਸਕਣ | ਐਮ. ਪੀ. ਸ਼ਰਮਾ ਨੇ ਕਿਹਾ ਕਿ ਕੋਵਿਡ-19 ਕਾਰਨ ਨੇ ਕਰੋੜਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਲੱਖਾਂ ਜਾਨਾਂ ਜਾ ਚੁੱਕੀਆਂ ਹਨ, ਇਸ ਬਿਮਾਰੀ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ | ਐਮ.ਪੀ. ਵਰਿੰਦਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਮਾਹਿਰਾਂ ਵਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਨ ਦੀ ਲੋੜ ਹੈ ਤਾਂ ਕਿ ਖ਼ੁਦ ਅਤੇ ਹੋਰਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ | ਕਿਰਪਾ  ਕਰਕੇ  ਹੈਡ ਲਾਈਨ  ਬਦਲ  ਲੈਣਾ  ਜੀ

Previous articleਦਿੱਤਾ ਕੀ ਸਿਲਾ
Next articleUS Covid-19 cases below 50k for 7 days