(ਸਮਾਜ ਵੀਕਲੀ): ਪਿਛਲੇ ਦਿਨੀਂ ਅਧਿਆਪਕ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ – ਏ – ਖਾਲਸਾ ਵਿਖੇ ਸਿੱਖਿਆ , ਸਮਾਜ ਅਤੇ ਸਾਹਿਤ ਪ੍ਰਤੀ ਆਪਣੀ ਵਧੀਆ ਕਾਰਗੁਜ਼ਾਰੀ ਲਈ ਮੁੱਖ ਮੰਤਰੀ ਪੰਜਾਬ ਸਰਕਾਰ ਸਰਦਾਰ ਭਗਵੰਤ ਸਿੰਘ ਮਾਨ ਜੀ ਪਾਸੋਂ ਸਟੇਟ ਐਵਾਰਡ ਪ੍ਰਾਪਤ ਕਰ ਚੁੱਕੇ ਅਧਿਆਪਕ ਮਾਸਟਰ ਸੰਜੀਵ ਧਰਮਾਣੀ ਨੂੰ ਉਨ੍ਹਾਂ ਦੀ ਇਸ ਵਿਸ਼ੇਸ਼ ਪ੍ਰਾਪਤੀ ਦੇ ਲਈ ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਸਤਿਕਾਰਯੋਗ ਮਨੀਸ਼ਾ ਰਾਣਾ ਜੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਿਕਾਰਯੋਗ ਜਤਿੰਦਰ ਸਿੰਘ ਜੀ , ਯੋਗੇਸ਼ ਕੁਮਾਰ ਜੀ , ਮਾਸਟਰ ਸੰਜੀਵ ਧਰਮਾਣੀ ਤੇ ਹੋਰ ਕਰਮਚਾਰੀ ਹਾਜ਼ਰ ਸਨ। ਮਾਸਟਰ ਸੰਜੀਵ ਧਰਮਾਣੀ ਨੇ ਸਤਿਕਾਰਯੋਗ ਐੱਸ.ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਜੀ ਦਾ ਇਸ ਪ੍ਰਸ਼ੰਸਾ ਦੇ ਲਈ ਦਿਲੋਂ ਧੰਨਵਾਦ ਕੀਤਾ।
HOME ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਵੱਲੋਂ ਮਾਸਟਰ ਸੰਜੀਵ ਧਰਮਾਣੀ ਦਾ ਸਨਮਾਨ