ਐਸ.ਡੀ. ਕਾਲਜ ‘ਚ ਸੱਭਿਆਚਾਰਕ ਮੇਲਾ ਧੂਮਧਾਮ ਨਾਲ ਸੰਪੰਨ

ਪ੍ਰਨੀਤ ਕੌਰ ਨੇ ਕੀਤਾ ਪੰਜਾਬੀ ਪਹਿਰਾਵੇ ਦੇ ਖ਼ਿਤਾਬ ‘ਤੇ ਕਬਜ਼ਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਐਸ. ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿੱਚ ਪੰਜਾਬੀ ਸੱਭਿਆਚਾਰਕ ਮੇਲੇ ਦਾ ਆਯੋਜਨ ਬਡ਼ੀ ਧੂਮਧਾਮ ਨਾਲ ਕੀਤਾ ਗਿਆ । ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਐਸ. ਡੀ. ਸਭਾ ਦੇ ਪ੍ਰਧਾਨ ਰਾਕੇਸ਼ ਕੁਮਾਰ ਧੀਰ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਿਨ੍ਹਾਂ ਦਾ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਗੀਤ, ਘੋੜੀਆਂ, ਟੱਪੇ, ਗਿੱਧਾ, ਗਰੁੱਪ ਡਾਂਸ, ਕੋਰੀਓਗ੍ਰਾਫੀ ਆਦਿ ਆਈਟਮਾਂ ਪੇਸ਼ ਕਰਦਿਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ।

ਜਦਕਿ ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥਣਾਂ ਦਰਮਿਆਨ ਪੰਜਾਬੀ ਪਹਿਰਾਵੇ ਦਾ ਮੁਕਾਬਲਾ ਰਿਹਾ । ਬੀ.ਏ. ਪਹਿਲਾ ਸਮੈਸਟਰ ਦੀ ਵਿਦਿਆਰਥਣ ਪ੍ਰਨੀਤ ਕੌਰ ਪੰਜਾਬੀ ਪਹਿਰਾਵੇ ਦੇ ਖਿਤਾਬ਼ ‘ਤੇ ਕਬਜ਼ਾ ਕਰਨ ਵਿਚ ਸਫਲ ਰਹੀ । ਸਰਵਪ੍ਰੀਤ ਕੌਰ ਫਸਟ ਰਨਰਅੱਪ ਅਤੇ ਕੁਲਵੰਤ ਕੌਰ ਸੈਕੰਡ ਰਨਰਅੱਪ ਰਹੀ । ਸਮਾਗਮ ਦੇ ਅੰਤ ਵਿੱਚ ਪ੍ਰਧਾਨ ਰਾਕੇਸ਼ ਧੀਰ ਅਤੇ ਸਟਾਫ਼ ਮੈਂਬਰਾਂ ਵੱਲੋਂ ਕਾਲਜ ਦੀਆਂ ਹੋਣਹਾਰ ਅਤੇ ਪੰਜਾਬੀ ਸੱਭਿਆਚਾਰਕ ਮੇਲੇ ਦੀਆਂ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਉਚੇਚੇ ਤੌਰ ‘ਤੇ ਸਨਮਾਨਤ ਕੀਤਾ ਗਿਆ । ਇਸ ਮੌਕੇ ਬਲਦੇਵ ਰਾਜ ਸੂਦ, ਸ਼ਸ਼ੀ ਚੋਪੜਾ, ਮੈਡਮ ਰਜਨੀ ਬਾਲਾ, ਰਜਿੰਦਰ ਕੌਰ, ਰਾਜਬੀਰ ਕੌਰ, ਕਸ਼ਮੀਰ ਕੌਰ, ਸੁਨੀਤਾ ਕਲੇਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੈਨਜ਼ ਯੂਨੀਅਨ ਦੁਆਰਾ ਪ੍ਰੋਡਕਸ਼ਨ ਯੂਨਿਟਾਂ ਦੇ ਨਿਗਮੀਕਰਨ ਤੇ ਨਿਜੀਕਰਨ ਦੇ ਵਿਰੋਧ ਵਿੱਚ ਗੇਟ ਮੀਟਿੰਗ
Next articleਦੋ ਸ਼ਬਦ