ਕਪੂਰਥਲਾ / ਸੁਲਤਾਨਪੁਰ ਲੋਧੀ (ਸਮਾਜ ਵੀਕਲੀ) ( ਕੌੜਾ ) – ਐੱਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਪੋਸ਼ਣ ਮਾਹ ਮੌਕੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ । ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਲੈਕਚਰ ਵਿੱਚ ਉਚੇਚੇ ਤੌਰ ‘ਤੇ ਸ਼ਾਮਲ ਹੋਏ । ਮੈਡਮ ਰਾਜਬੀਰ ਕੌਰ ਤੇ ਮੈਡਮ ਸੁਨੀਤਾ ਕਲੇਰ ਨੇ ਪ੍ਰਿੰਸੀਪਲ ਡਾ. ਸ਼ੁਕਲਾ ਦਾ ਨਿੱੱਘਾ ਸਵਾਗਤ ਕੀਤਾ । ਪੋਸ਼ਣ ਮਾਹ ਸੰਬੰਧੀ ਬੋਲਦਿਆਂ ਮੈਡਮ ਅੰਜਨਾ ਨੇ ਬਹੁਤ ਹੀ ਵਧੀਆ ਢੰਗ ਨਾਲ ਵਿਦਿਆਰਥਣਾਂ ਨੂੰ ਸਮਝਾਇਆ ਕਿ ਸੰਤੁਲਿਤ ਆਹਾਰ ਦੀ ਸਾਡੇ ਜੀਵਨ ਵਿੱਚ ਬਹੁਤ ਮਹੱਤਤਾ ਹੈ, ਜੋ ਸਾਨੂੰ ਨਰੋਈ ਸਿਹਤ ਪ੍ਰਦਾਨ ਕਰਦਾ ਹੈ ਅਤੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਵੀ ਦੂਰ ਰੱਖਦਾ ਹੈ ।
ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਕਿਹਾ ਕਿ ਸਾਡੀ ਖ਼ੁਰਾਕ ਵਿੱਚ ਲੋੜੀਂਦੇ ਪੌਸ਼ਟਿਕ ਤੱਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਸਮੂਹ ਵਿਦਿਆਰਥਣਾਂ ਨੂੰ ਫਾਸਟ ਫੂਡ ਤੋਂ ਪ੍ਰਹੇਜ਼ ਕਰਨ ਅਤੇ ਸੰਤੁਲਿਤ ਆਹਾਰ ਦਾ ਸੇਵਨ ਕਰਨ ਦਾ ਸੁਨੇਹਾ ਵੀ ਦਿੱਤਾ । ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ । ਇਸ ਦੌਰਾਨ ਵਿਦਿਆਰਥਣਾਂ ਦਰਮਿਆਨ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly