ਐੱਚਜੀਪੀਸੀ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ

ਅੰਮ੍ਰਿਤਸਰ (ਸਮਾਜ ਵੀਕਲੀ) : ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਦੇ ਮਾਮਲੇ ਵਿੱਚ ਇਸ ਖ਼ਿਲਾਫ਼ ਅਗਲੀ ਰਣਨੀਤੀ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ, ਜੋ ਭਲਕੇ 23 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਲਕੇ ਹੋਣ ਵਾਲੀ ਇਸ ਮੀਟਿੰਗ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਇਸ ਮੀਟਿੰਗ ਵਿੱਚ ਕੀ ਫੈਸਲਾ ਹੋ ਸਕਦਾ ਹੈ, ਬਾਰੇ ਕੁਝ ਵੀ ਖੁਲਾਸਾ ਕਰਨ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਸਬੰਧੀ ਅਗਲਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕੀਤੇ ਗਏ ਫ਼ੈਸਲੇ ਤੇ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦਾ ਕਾਨੂੰਨੀ ਰਾਹ ਖੁੱਲ੍ਹਾ ਹੈ ਅਤੇ ਇਸ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਮਾਮਲੇ ਵਿਚ ਵਿਚਾਰ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਕੋਲੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੇ ਇਸ ਸਬੰਧੀ ਕੋਈ ਸਮਾਂ ਨਹੀਂ ਦਿੱਤਾ ਹੈ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਸਜਿਦ ਤੇ ਮਦਰੱਸੇ ਗਏ ਭਾਗਵਤ ਨੂੰ ਇਮਾਮ ਨੇ ‘ਰਾਸ਼ਟਰਪਿਤਾ’ ਕਿਹਾ
Next articleਸ਼ੇਰ ਸੰਗਤ ਗਰੁੱਪ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ