ਐੱਨਆਈਏ ਵੱਲੋਂ ਦਰਜਨ ਤੋਂ ਵੱਧ ਲੋਕਾਂ ਨੂੰ ਸੰਮਨ

ਨਵੀਂ ਦਿੱਲੀ (ਸਮਾਜ ਵੀਕਲੀ) : ਕੌਮੀ ਜਾਂਚ ਏਜੰਸੀ ਨੇ ਚਾਣਚੱਕ ਕੀਤੀ ਕਾਰਵਾਈ ਤਹਿਤ ਕਿਸਾਨ ਸੰਘਰਸ਼ ਨਾਲ ਜੁੜੇ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਸੰਮਨ ਭੇਜ ਕੇ ਦਿੱਲੀ ਤਲਬ ਕਰ ਲਿਆ ਹੈ। ਅਧਿਕਾਰੀਆਂ ਮੁਤਾਬਕ ਸਿੱਖਸ ਫਾਰ ਜਸਟਿਸ ਨਾਲ ਜੁੜੇ ਕੇਸ ਦੇ ਸਬੰਧ ’ਚ ਇਨ੍ਹਾਂ ਨੂੰ ਅਗਲੇ ਦਿਨੀਂ ਵੱਖ ਵੱਖ ਤਰੀਕਾਂ ’ਤੇ ਦਿੱਲੀ ਸੱਦਿਆ ਗਿਆ ਹੈ। ਐੱਨਆਈਏ ਸੰਮਨ ਕੀਤੇ ਆਗੂਆਂ ਵਿੱਚ ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ, ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਜਸਬੀਰ ਸਿੰਘ ਰੋਡੇ, ਪੱਤਰਕਾਰ ਬਲਤੇਜ ਪੰਨੂ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ, ਪਰਮਜੀਤ ਸਿੰਘ ਅਕਾਲੀ, ਜਗਸੀਰ ਸਿੰਘ ਮੌੜ ਤੇ ਸੁਰਿੰਦਰ ਸਿੰਘ ਠੀਕਰੀਵਾਲਾ ਆਦਿ ਸ਼ਾਮਲ ਹਨ।

ਐੱਨਆਈਏ ਦੇ ਇਕ ਅਧਿਕਾਰੀ ਨੇ ਆਪਣਾ ਨਾਮ ਨਸ਼ਰ ਨਾ ਕੀਤੇ ਜਾਣ ਦੀ ਸ਼ਰਤ ’ਤੇ ਖ਼ਬਰ ਏਜੰਸੀ ‘ਆਈਏਐੱਨਐੱਸ’ ਨੂੰ ਦੱਸਿਆ ਕਿ ਪੁੱਛਗਿੱਛ ਲਈ ਦਰਜਨ ਤੋਂ ਵੱਧ ਲੋਕਾਂ ਨੂੰ ਸੱਦਿਆ ਗਿਆ ਹੈ। ਅਧਿਕਾਰੀ ਨੇ ਕਿਹਾ ਇਨ੍ਹਾਂ ਸਾਰਿਆਂ ਨੂੰ ਗਵਾਹ ਵਜੋਂ ਸੱਦਿਆ ਗਿਆ ਹੈ ਤੇ ਇਨ੍ਹਾਂ ਕੋਲੋਂ ਐੱਸਐੱਫਜੇ ਖ਼ਿਲਾਫ਼ ਕੇਸ ’ਚ ਕੁਝ ਤਫ਼ਸੀਲ ਲੈਣੀ ਹੈ।

Previous articleਪੰਜਾਬ ’ਚ ਨਿਗਮ ਅਤੇ ਕੌਂਸਲ ਚੋਣਾਂ 14 ਨੂੰ
Next articleਮੋਦੀ ਸਰਕਾਰ ਨੇ ਕਿਸੇ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ: ਚਿਦੰਬਰਮ