ਨਵੀਂ ਦਿੱਲੀ, ਸਮਾਜ ਵੀਕਲੀ: ਬੱਚਿਆਂ ਦੇ ਅਧਿਕਾਰਾਂ ਬਾਰੇ ਬਣੇ ਕੌਮੀ ਕਮਿਸ਼ਨ ਨੇ ਦੇਸ਼ ਦੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਅਜਿਹੇ ਬੱਚਿਆਂ ਬਾਰੇ ਜਾਣਕਾਰੀ ਮੰਗੀ ਹੈ ਜਿਨ੍ਹਾਂ ਦੇ ਮਾਤਾ-ਪਿਤਾ ਦੀ ਕੋਵਿਡ-19 ਮਹਾਮਾਰੀ ਦੌਰਾਨ ਮੌਤ ਹੋ ਚੁੱਕੀ ਹੈ। ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ 1 ਅਪਰੈਲ ਤੋਂ 25 ਮਾਰਚ ਤੱਕ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਮਿਲੀ ਜਾਣਕਾਰੀ ਦਾ ਹਵਾਲਾ ਦਿੰਦਿਆਂ ਦੱਸਿਆ ਹੈ ਕਿ ਦੇਸ਼ ਵਿੱਚ ਕਰੀਬ 577 ਅਨਾਥ ਬੱਚੇ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਕੋਵਿਡ-19 ਕਾਰਨ ਦਮ ਤੋੜ ਗਏ ਹਨ। ਸਬੰਧਤ ਮੰਤਰਾਲੇ ਨੇ ਇਹ ਐਲਾਨ ਸੁਪਰੀਮ ਕੋਰਟ ਵੱਲੋਂ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਜ਼ਿਲ੍ਹਾ ਅਧਿਕਾਰੀਆਂ ਤੋਂ ਅਨਾਥ ਬੱਚਿਆਂ ਬਾਰੇ ਜਾਣਕਾਰੀ ਮੰਗੇ ਜਾਣ ਤੋਂ ਇੱਕ ਦਿਨ ਬਾਅਦ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly