ਨਵੀਂ ਦਿੱਲੀ (ਸਮਾਜਵੀਕਲੀ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਰੋਨਾਵਾਇਰਸ ਦੇ ਦੌਰ ’ਚ ਸੰਕਟ ਦਾ ਸਾਹਮਣਾ ਕਰ ਰਹੇ ਸੂਖਮ, ਲਘੂ ਤੇ ਦਰਮਿਆਨੀ ਸਨਅਤ (ਐੱਮਐੱਸਐੱਮਈ) ਦੀ ਸਥਿਤੀ ’ਤੇ ਅੱਜ ਚਿੰਤਾ ਜ਼ਾਹਿਰ ਕੀਤੀ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਲਈ ਇੱਕ ਲੱਖ ਕਰੋੜ ਰੁਪਏ ਦੇ ਤਨਖਾਹ ਸੁਰੱਖਿਆ ਪੈਕੇਜ ਦਾ ਐਲਾਨ ਕਰਨ, ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਗਾਰੰਟੀ ਫੰਡ ਬਣਾਉਣ ਅਤੇ ਕਈ ਹੋਰ ਕਦਮ ਚੁੱਕਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ’ਚ ਕਿਹਾ ਕਿ ਜੇਕਰ ਸਰਕਾਰ ਸਮੇਂ ਸਿਰ ਕਦਮ ਚੁੱਕਦੀ ਹੈ ਤਾਂ ਉਸ ਐੱਮਐੱਐੱਮਈ ਖੇਤਰ ਨੂੰ ਵੱਡੀ ਰਾਹਤ ਮਿਲ ਸਕਦੀ ਹੈ ਜੋ ਦੇਸ਼ ਦੇ 11 ਕਰੋੜ ਤੋਂ ਵੱਧ ਵਿਅਕਤੀਆਂ ਨੂੰ ਰੁਜ਼ਗਾਰ ਦਿੰਦਾ ਹੈ।