ਐੱਸ ਡੀ ਕਾਲਜ ਫਾਰ ਵੂਮੈਨ ‘ਚ ਹਿੰਦੀ ਦਿਵਸ ਮਨਾਇਆ

ਕਪੂਰਥਲਾ / ਸੁਲਤਾਨਪੁਰ ਲੋਧੀ (ਸਮਾਜ ਵੀਕਲੀ) ( ਕੌੜਾ )- ਐੱਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਹਿੰਦੀ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦਾ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚਣ ‘ਤੇ ਹਿੰਦੀ ਵਿਭਾਗ ਦੇ ਇੰਚਾਰਜ ਮੈਡਮ ਰਜਨੀ ਬਾਲਾ ਅਤੇ ਸਟਾਫ਼ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਦੌਰਾਨ ਵਿਦਿਆਰਥਣਾਂ ਗੀਤ, ਕਵਿਤਾਵਾਂ ਅਤੇ ਭਾਸ਼ਣ ਰਾਹੀਂ ਰਾਸ਼ਟਰ ਭਾਸ਼ਾ ਹਿੰਦੀ ਨੂੰ ਲਿਖਣ ਤੇ ਬੋਲਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਮਿੱਠ ਬੋਲੜੀ ਰਾਸ਼ਟਰ ਭਾਸ਼ਾ ਹਿੰਦੀ ਦਾ ਵੱਧ ਤੋਂ ਵੱਧ ਸਤਿਕਾਰ ਕਰਨ ਦਾ ਸੁਨੇਹਾ ਵੀ ਦਿੱਤਾ ।

ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਸ਼ੁਕਲਾ ਨੇ ਕਿਹਾ ਕਿ ਰਾਸ਼ਟਰ ਭਾਸ਼ਾ ਹਿੰਦੀ ਬਹੁਤ ਹੀ ਮਿੱਠ ਬੋਲੜੀ ਭਾਸ਼ਾ ਹੈ । ਜਿਸ ਨੂੰ ਪੜ੍ਹਨ, ਲਿਖਣ ਅਤੇ ਗੱਲਬਾਤ ਕਰਦਿਆਂ ਮਨ ਨੂੰ ਸਕੂਨ ਮਿਲਦਾ ਹੈ । ਉਨ੍ਹਾਂ ਸਮੂਹ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਇਕ ਦੂਜੇ ਨਾਲ ਗੱਲਬਾਤ ਕਰਨ ਸਮੇਂ ਹਿੰਦੀ ਭਾਸ਼ਾ ਦਾ ਵੱਧ ਤੋਂ ਵੱਧ ਪ੍ਰਯੋਗ ਕਰਨਾ ਚਾਹੀਦਾ ਹੈ । ਮੰਚ ਸੰਚਾਲਨ ਰੂਬਲਪ੍ਰੀਤ ਕੌਰ ਵੱਲੋਂ ਕੀਤਾ ਗਿਆ । ਇਸ ਮੌਕੇ ਹਿੰਦੀ ਵਿਭਾਗ ਦੇ ਇੰਚਾਰਜ ਮੈਡਮ ਰਜਨੀ ਬਾਲਾ, ਮੈਡਮ ਰਜਿੰਦਰ ਕੌਰ, ਮੈਡਮ ਰਾਜਬੀਰ ਕੌਰ, ਮੈਡਮ ਕਸ਼ਮੀਰ ਕੌਰ, ਮੈਡਮ ਸੁਨੀਤਾ ਕਲੇਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਤਣਾਅ ਤੋਂ ਬਚਣ ਸਬੰਧੀ ਸੈਮੀਨਾਰ
Next articleਸਾਈਂ ਲਾਡੀ ਸ਼ਾਹ ਜੀ ਦਾ ਜਨਮ ਦਿਹਾੜਾ ਦਰਗਾਹ ਬਾਬਾ ਲਾਲਾਂ ਵਾਲਾ ਪੀਰ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ