ਹੁਸੈਨਪੁਰ ,6 ਜੁਲਾਈ (ਕੌੜਾ) (ਸਮਾਜਵੀਕਲੀ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ – 19 ਖਿਲਾਫ ਆਰੰਭੇ ਮਿਸ਼ਨ ਫ਼ਤਹਿ ਪ੍ਰੋਗਰਾਮ ਨੂੰ ਸੂਬੇ ਭਰ ‘ਚ ਭਰਵਾਂਂ ਹੁੰੰਗਾਰਾ ਮਿਲ ਰਿਹਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਐੱਸ ਡੀ ਕਾਲਜ ਫਾਰ ਵੂਮੈਨ ਦੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਵੱਲੋਂ ਮਿਸ਼ਨ ਫ਼ਤਹਿ ਤਹਿਤ ਡੋਰ ਟੂ ਡੋਰ ਮੁਹਿੰਮ ਦਾ ਆਗਾਜ਼ ਕਰਦਿਆਂ ਕੀਤਾ ਗਿਆ ।
ਇਸ ਦੌਰਾਨ ਐਨ ਐਸ ਐਸ ਵਿਭਾਗ ਤੇ ਰੈੱਡ ਰੀਬਨ ਕਲੱਬ ਦੇ ਵਾਲੰਟੀਅਰਜ਼ ਪੰਜਾਬ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਕਾਲਜ ਕੈਂਪਸ ‘ਚ ਪੁੱਜੇ । ਪ੍ਰਿੰਸੀਪਲ ਡਾ. ਸ਼ੁਕਲਾ ਨੇ ਸਮੂਹ ਸਟਾਫ਼ ਮੈਂਬਰਾਂ ਤੇ ਵਲੰਟੀਅਰਜ਼ ਨੂੰ ਸੁਨੇਹਾਂ ਦਿੰਦਿਆਂ ਮਿਸ਼ਨ ਫਤਹਿ ਮੁਹਿੰਮ ਰਾਹੀਂ ਵੱਡੀ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ।
ਉਨ੍ਹਾਂ ਕਿਹਾ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਕੇ ਹੀ ਇਸ ਮਹਾਂਮਾਰੀ ਨੂੰ ਹਰਾਇਆ ਜਾ ਸਕਦਾ ਹੈ । ਇਸ ਮੌਕੇ ਮੈਡਮ ਰਜਿੰਦਰ ਕੌਰ, ਰਜਨੀ ਬਾਲਾ, ਰਾਜਬੀਰ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ ।