ਐੱੱਨਐੱਚਐੱਮ ਮੁਲਾਜ਼ਮਾਂ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਰੋਸ ਮੁਜ਼ਾਹਰੇ

ਫਾਜ਼ਿਲਕਾ  (ਸਮਾਜਵੀਕਲੀ) – ਪੰਜਾਬ ਸਰਕਾਰ ਵੱਲੋਂ ਐੱਨਐੱਚਐੱਮ ਅਧੀਨ ਕੰਮ ਕਰਦੇ ਕੁਝ ਕੁ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਵਾਧਾ ਕੀਤਾ ਗਿਆ ਹੈ ਜਦਕਿ ਐੱਨਐੱਚਐੱਮ ਅਧੀਨ ਪੂਰੇ ਪੰਜਾਬ ਵਿੱਚ 12,000 ਹਜ਼ਾਰ ਤੋਂ ਜ਼ਿਆਦਾ ਮੁਲਾਜ਼ਮ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਤਨਖ਼ਾਹਾਂ ’ਚ ਦਿੱਤਾ ਗਿਆ ਵਾਧਾ ਸਮੂਹ ਮੁਲਾਜ਼ਮਾਂ ਦਾ ਨਾ ਕਰਨ ਖ਼ਿਲਾਫ਼ ਅੱਜ ਜ਼ਿਲ੍ਹਾ ਫਾਜ਼ਿਲਕਾ ਵਿੱਚ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ।

ਐੱਨਐੱਚਐੱਮ ਅਧੀਨ ਕੰਮ ਕਰਦੇ ਸਾਰੇ ਹੀ ਮੁਲਾਜ਼ਮ ਸਿਹਤ ਐਮਰਜੈਂਸੀ ਵਾਲੀ ਘੜੀ ‘ਚ ਸਰਕਾਰ ਦਾ ਭਰਪੂਰ ਸਾਥ ਦੇ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ। ਐੱਨਐੱਚਐੱਮ ਦੇ ਮੁਲਾਜ਼ਮ ਹਸਪਤਾਲਾਂ ‘ਚ ਬਣੇ ਆਈਸੋਲੇਸ਼ਨ ਵਾਰਡਾਂ ‘ਚ ਦਿਨ-ਰਾਤ ਆਪਣੀਆਂ ਸੇਵਾਵਾਂ ਦੇ ਰਹੇ ਹਨ।

ਮੁਲਾਜ਼ਮਾਂ ਵੱਲੋਂ ਦਿੱਤੀਆ ਜਾ ਰਹੀਆਂ ਇਨ੍ਹਾਂ ਸੇਵਾਵਾਂ ਦੇ ਬਦਲੇ ਇਸ ਔਖੀ ਘੜੀ ‘ਚ ਸਰਕਾਰ ਵੱਲੋਂ ਕੁਝ ਵੀ ਐੱਨਐੱਚਐੱਮ ਦੇ ਸਿਹਤ ਮੁਲਾਜ਼ਮਾਂ ਲਈ ਨਹੀਂ ਕੀਤਾ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਰਕਾਰ ਨੂੰ ਆਉਣ ਵਾਲੇ ਸਮੇਂ ‘ਚ ਮੁਲਾਜਮਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

Previous articleਸਬ-ਇੰਸਪੈਕਟਰ ਹਰਜੀਤ ਸਿੰਘ ਦੇ ਹੱਥ ਵਿੱਚ ਹਰਕਤ ਪਰਤੀ
Next articleਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਨੂੰ ਵਖ਼ਤ ਪਾਇਆ