ਅੰਮ੍ਰਿਤਸਰ (ਸਮਾਜ ਵੀਕਲੀ): ਉਪ ਮੁੱਖ ਮੰਤਰੀ ਸ੍ਰੀ ਓਪੀ ਸੋਨੀ ਨੇ ਅੱਜ ਇੱਥੇ ਕਿਹਾ ਕਿ ਓਮੀਕਰੋਨ ਵਾਇਰਸ ਤੋਂ ਘਬਰਾਉਣ ਦੀ ਨਹੀਂ ਸਗੋਂ ਚੌਕਸ ਹੋਣ ਦੀ ਲੋੜ ਹੈ। ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਸ੍ਰੀ ਸੋਨੀ ਅੱਜ ਵਾਰਡ ਨੰਬਰ-68 ਵਿਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਨ ਪੁੱਜੇ ਸਨ। ਸ੍ਰੀ ਸੋਨੀ ਨੇ ਦੱਸਿਆ ਕਿ ਪਹਿਲਾਂ ਇਸ ਸੜਕ ’ਤੇ ਗੰਦਾ ਨਾਲਾ ਸੀ, ਜਿਸ ਨੂੰ ਢਕ ਦਿੱਤਾ ਗਿਆ ਹੈ ਤੇ ਇਸ ਉਪਰ ਨਵੀਂ ਸੜਕ ਬਣਾਈ ਜਾ ਰਹੀ ਹੈ ਤੇ ਨਵਾਂ ਸੀਵਰੇਜ ਪਾਇਆ ਜਾ ਰਿਹਾ ਹੈ। ਉਨ੍ਹਾਂ ਬੰਗਲਾ ਕਾਲੋਨੀ ਦੀ ਧਰਮਸ਼ਾਲਾ ਲਈ 4 ਲੱਖ ਰੁਪਏ ਅਤੇ ਬਾਬਾ ਝੂਲੇ ਲਾਲ ਦੇ ਹਾਲ ਦੀ ਮੁਰੰਮਤ ਲਈ 1 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly