ਕਨੇਡਾ ਤੋਂ ਆਈ ਵੱਡੀ ਮਾੜੀ ਖਬਰ-ਚਿੰਤਾ ਚ ਡੁੱਬਿਆ ਟਰੂਡੋ ਪਰਿਵਾਰ

ਕੈਨੇਡਾ(ਹਰਜਿੰਦਰ ਛਾਬੜਾ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀਆ ਟਰੂਡੋ ਦੀ ਸਿਹਤ ਸਬੰਧੀ ਜਾਂਚ ਕਰਨ ਤੇ ਉਨ੍ਹਾਂ ਦੇ ਸਰੀਰ ਵਿੱਚ ਕਰੋਨਾ ਵਾਇਰਸ ਦੇ ਲੱਛਣ ਦੇਖੇ ਗਏ ਹਨ। ਦੱਸਿਆ ਜਾਂਦਾ ਹੈ ਕਿ ਸੋਫੀਆ ਟਰੂਡੋ ਬ੍ਰਿਟੇਨ ਗਏ ਸਨ ਅਤੇ ਬੁੱਧਵਾਰ ਨੂੰ ਹੀ ਵਾਪਿਸ ਆਏ ਹਨ। ਜਦੋਂ ਉਨ੍ਹਾਂ ਨੂੰ ਫ-ਲੂ ਵਰਗੇ ਹਾਲਾਤ ਨਜ਼ਰ ਆਏ ਤਾਂ ਉਨ੍ਹਾਂ ਨੇ ਆਪਣੀ ਮੈਡੀਕਲ ਜਾਂਚ ਕਰਵਾਈ। ਇਸ ਜਾਂਚ ਵਿੱਚ ਉਨ੍ਹਾਂ ਦੇ ਸਰੀਰ ਵਿੱਚ ਕਰੋਨਾ ਵਾਇਰਸ ਦੇ ਲੱਛਣ ਮਿਲੇ ਹਨ। ਜ਼ਿਕਰਯੋਗ ਹੈ ਕਿ ਕਰੋਨਾ ਵਾਇਰਸ ਨੇ ਪੂਰੇ ਵਿਸ਼ਵ ਵਿੱਚ ਕਾਂ-ਬਾ ਛੇ-ੜ ਦਿੱਤਾ ਹੈ।

ਹਰ ਕੋਈ ਇਸ ਦੇ ਨਾਮ ਤੋਂ ਵਾਕਿਫ ਹੋ ਚੁੱਕਾ ਹੈ। ਹਰ ਮੁਲਕ ਵਿੱਚ ਉੱਥੋਂ ਦੇ ਸਿਹਤ ਵਿਭਾਗ ਅਤੇ ਮੀਡੀਆ ਵੱਲੋਂ ਕਰੋਨਾ ਵਾਇਰਸ ਤੋਂ ਬਚਣ ਦੇ ਸੁਝਾਅ ਦਿੱਤੇ ਜਾ ਰਹੇ ਹਨ। ਇਹ ਵਾਇਰਸ ਚੀਨ ਵਿੱਚੋਂ ਸ਼ੁਰੂ ਹੋਇਆ ਸੀ ਅਤੇ ਹੁਣ ਤੱਕ ਵਿਸ਼ਵ ਦੇ 100 ਮੁਲਕਾਂ ਵਿੱਚ ਪਹੁੰਚ ਚੁੱਕਾ ਹੈ। ਕਈ ਮੁਲਕਾਂ ਨੇ ਵਿਦੇਸ਼ ਤੋਂ ਆਉਣ ਵਾਲਿਆਂ ਨੂੰ ਆਪਣੇ ਮੁਲਕ ਅੰਦਰ ਦਾਖਲ ਹੋਣ ਤੇ ਪਾਬੰਦੀ ਲਾ ਦਿੱਤੀ ਹੈ। ਇਟਲੀ ਵਿੱਚ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਇਸ ਵਾਇਰਸ ਤੋਂ ਪੀੜਤ ਲੋਕਾਂ ਦੇ ਸੰਪਰਕ ਵਿੱਚ ਆਉਣ ਨਾਲ ਕੋਈ ਹੋਰ ਵਿਅਕਤੀ ਇਸ ਦੀ ਲਪੇਟ ਵਿਚ ਨਾ ਆ ਜਾਵੇ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀਆ ਟਰੂਡੋ ਬ੍ਰਿਟੇਨ ਗਏ ਸਨ। ਵਾਪਸ ਆਉਣ ਤੇ ਉਨ੍ਹਾਂ ਨੂੰ ਫਲੂ ਦੇ ਲੱਛਣ ਨਜ਼ਰ ਆਏ। ਮੈਡੀਕਲ ਜਾਂਚ ਦੌਰਾਨ ਉਨ੍ਹਾਂ ਦੇ ਸਰੀਰ ਵਿੱਚ ਕਰੋਨਾ ਵਾਇਰਸ ਦੇ ਲੱਛਣ ਮਿਲੇ ਹਨ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੂੰ ਕੁਝ ਦਿਨਾਂ ਲਈ ਅਲੱਗ ਰੱਖਣ ਦੀ ਤਜਵੀਜ਼ ਹੈ। ਉਨ੍ਹਾਂ ਦੀ ਹਾਲਤ ਵਿਚ ਪਹਿਲਾਂ ਨਾਲੋਂ ਸੁਧਾਰ ਹੈ।

Previous articleਪੰਜਾਬ ‘ਚ ਮੁੜ ਸਰਗਰਮ ਹੋਏ ਨਵਜੋਤ ਸਿੱਧੂ, ਯੂ-ਟਿਊਬ ਚੈਨਲ ਨਾਲ ਚੁੱਕਣਗੇ ਪੰਜਾਬ ਦੇ ਮੁੱਦੇ
Next articleसमता सैनिक दल का स्थापना दिवस मनाया गया