ਕਨੇਡਾ ਤੋ ਸੁਲਤਾਨਪੁਰ ਲੋਧੀ ਨੂੰ ਜਾਣ ਵਾਲੀ ਬੱਸ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਰੁਕੇ ਗੀ

ਕਨੇਡਾ, ਸੁਲਤਾਨਪੁਰ ਲੋਧੀ – (ਹਰਜਿੰਦਰ ਛਾਬੜਾ) ਕਰਤਾਰ ਪੁਰਿ ਕਰਤਾ ਵਸੈ।। ਕਨੇਡਾ ਤੋ ਸੁਲਤਾਨਪੁਰ ਲੋਧੀ ਨੂੰ ਜਾਣ ਵਾਲੀ ਬੱਸ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਿਤੀ 10ਅਕਤੂਬਰ 2019 ਦਿਨ ਵੀਰਵਾਰ ਸ਼ਾਮ 18:00 ਤੋ 21:00 ਵਜੇ ਤੱਕ ਰੁਕੇ ਗੀ। ਇਹ ਬੱਸ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਵੇਂ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦਿਆਂ ਕਨੇਡਾ ਦੀ ਧਰਤੀ ਤੋ ਚਲ ਕੇ ਸੰਸਾਰ ਦੇ ਵੱਖ ਵੱਖ ਦੇਸ਼ਾਂ ਵਿੱਚੋਂ ਹੁੰਦੀ ਹੋਈ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਪਾਕਿਸਤਾਨ ਵਿਚੋ ਹੁੰਦੀ ਹੋਈ ਗੁਰਦੁਆਰਾ ਸੁਲਤਾਨਪੁਰ ਲੋਧੀ ਇੰਡੀਆ ਵਿਖੇ ਪ੍ਰਕਾਸ਼ ਗੁਰਪੁਰਬ ਤੇ ਪਹੁੰਚੇ ਗੀ। ਪ੍ਰਬੰਧਕਾਂ ਵੱਲੋਂ ਨਿਮਰਤਾ ਸਹਿਤ ਬੇਨਤੀ ਹੈ ਕਿ ਵਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜੋ ਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ

Previous articleNearly 100 climate activists arrested in NYC
Next articleDangerous attempt to polarise the forces in India