ਕਨ੍ਹੱਈਆ ਸਮਰਥਕਾਂ ਤੇ ਪਿੰਡ ਵਾਸੀਆਂ ਵਿਚਾਲੇ ਝੜਪ, ਕੇਸ ਦਰਜ

ਬਿਹਾਰ ਦੀ ਬੇਗੂਸਰਾਏ ਲੋਕ ਸਭਾ ਸੀਟ ਤੋਂ ਸੀਪੀਆਈ ਦੇ ਉਮੀਦਵਾਰ ਕਨ੍ਹੱਈਆ ਕੁਮਾਰ ਦੇ ਸਮਰਥਕਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਈਆਂ ਝੜਪਾਂ ਸਬੰਧੀ ਪੁਲੀਸ ਨੇ ਦੋਵਾਂ ਧਿਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਪੁਲੀਸ ਅਨੁਸਾਰ ਦੋਵੇਂ ਧਿਰਾਂ ਵਲੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਗਧਪੁਰਾ ਪੁਲੀਸ ਸਟੇਸ਼ਨ ਵਿੱਚ ਦੋ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਬੇਗੂਸਰਾਏ ’ਚ 29 ਅਪਰੈਲ ਨੂੰ ਵੋਟਾਂ ਪੈਣਗੀਆਂ।

Previous articleਕੈਪਟਨ ਦੀ ਜੱਫੀ ਨੇ ਕੇਪੀ ਦੇ ਗਿਲੇ-ਸ਼ਿਕਵੇ ਕੀਤੇ ਦੂਰ
Next articleਬਿਸ਼ਟ ਤੇ ਪੰਘਲ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਸੈਮੀਜ਼ ’ਚ