ਵਾਸ਼ਿੰਗਟਨ (ਸਮਾਜ ਵੀਕਲੀ) : ਅਮਰੀਕਾ ਵਿੱਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ‘ਜਨਮ ਦੇ ਮੂਲ ਸਥਾਨ’ ਬਾਰੇ ‘ਸਾਜ਼ਿਸ਼ੀ’ ਵਿਵਾਦ ਵਿੱਚ ਘਿਰ ਗਈ ਹੈ। ਟਰੰਪ ਨੇ ਕਿਹਾ ਕਿ ਉਸ ਨੇ ਸੁਣਿਆ ਹੈ ਹੈਰਿਸ ਵ੍ਹਾਈਟ ਹਾਊਸ ਵਿੱਚ ਸੇਵਾਵਾਂ ਨਿਭਾਉਣ ਦੀਆਂ ਯੋਗਤਾਵਾਂ ਨੂੰ ਪੂਰਾ ਨਹੀਂ ਕਰਦੀ।
ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਬਾਰੇ ਵੀ ਇਸੇ ਤਰ੍ਹਾਂ ਦੇ ਵਿਵਾਦ ਪੈਦਾ ਹੋਏ ਸਨ ਜਦੋਂ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਦੇ ਜਨਮ ਸਥਾਨ ਬਾਰੇ ਸਵਾਲ ਕੀਤੇ ਸਨ। ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਲਈ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਲਈ ਉਮੀਦਵਾਰ ਜੋਏ ਬਿਡੇਨ ਨੇ ਹੈਰਿਸ (55) ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਚੁਣਿਆ ਹੈ। ਹੈਰਿਸ ਦੇ ਪਿਤਾ ਦਾ ਜਨਮ ਜਮਾਇਕਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਦੀ ਮਾਂ ਭਾਰਤੀ ਸੀ। ਡਾ. ਜੌਨ ਈਸਟਮੈਨ, ਜਿਸ ਨੇ ਸਭ ਤੋਂ ਪਹਿਲਾਂ ਹੈਰਿਸ ਦੇ ਜਨਮ ਸਥਾਨ ਬਾਰੇ ਸੁਆਲ ਚੁੱਕਿਆ ਸੀ। ਬਿਡੇਨ ਨੇ ਇਨ੍ਹਾਂ ਗੱਲਾਂ ਨੂੰ ਨਸਲੀ ਕਰਾਰ ਦਿੱਤਾ ਹੈ।