ਕਮਿਸ਼ਨਰ ਵੱਲੋਂ ਅਨਲਾਕ-4 ਤਹਿਤ ਨਵੀਆਂ ਹਦਾਇਤਾਂ ਜਾਰੀ

ਹੁਣ ਸਿਰਫ ਐਤਵਾਰ ਨੂੰ ਹੋਵੇਗਾ ਕਰਫਿਊ

ਕਪੂਰਥਲਾ  ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਡਿਪਟੀ ਕਮਿਸ਼ਨਰ ਕਪੂਰਥਲਾ ਕਮ ਜ਼ਿਲ੍ਹਾ ਮੈਜਿਸਟਰੇਟ ਦੀਪਤੀ ਉੱਪਲ ਵਲੋਂ ਅਨਲਾਕ-4 ਤਹਿਤ ਨਵੇਂ ਦਿਸ਼ਾ-ਨਿਰਦੇਸ਼ ਜ਼ਾਰੀ ਕੀਤੇ ਗਏ ਹਨ ਜਿਸ ਵਿੱਚ ਵਪਾਰਿਕ ਅਦਾਰਿਆਂ, ਬਜਾਰਾਂ ਨੂੰ ਖੁੱਲੇ ਰੱਖਣ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ ।ਜ਼ਿਲ੍ਹੇ ਵਿੱਚ ਹੁਣ ਕੇਵਲ ਐਤਵਾਰ ਨੂੰ ਕਰਫਿਊ ਹੋਵੇਗਾ ਜਦਕਿ ਜਰੂਰੀ ਵਸਤਾਂ ਵਾਲੀਆਂ ਦੁਕਾਨਾਂ ਹਫਤੇ ਦੇ ਸਾਰੇ ਦਿਨ ਰਾਤ 9:00 ਵਜੇ ਤੱਕ ਖੁੱਲੀਆਂ ਰਹਿਣਗੀਆਂ।

ਉਨਾਂ ਦੱਸਿਆ ਕਿ ਰਾਤ 9:30 ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਗਰ ਨਿਗਮਾਂ ਨਗਰ ਕੌਸਲਾਂ ਦੀਆਂ ਹੱਦਾਂ ਅੰਦਰ ਕਰਫਿਊ ਰਹੇਗਾ ਅਤੇ ਗੈਰ ਜ਼ਰੂਰੀ ਆਵਾਜਾਈ ਉੱਪਰ ਰੋਕ ਰਹੇਗੀ।ਉਨਾਂ ਦੱਸਿਆ ਕਿ ਦੁਕਾਨਾਂ ਅਤੇ ਮਾਲ ਸੋਮਵਾਰ ਤੋਂ ਸ਼ਨੀਵਾਰ ਤੱਕ ਰਾਤ 9:00 ਵਜੇ ਤੱਕ ਖੁੱਲੇ ਰਹਿਣਗੇ ਜਦਕਿ ਐਤਵਾਰ ਬੰਦ ਰਹਿਣਗੇ।ਉਹਨਾਂ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਅਤੇ ਮਾਲ,ਧਾਰਮਿਕ ਸੰਸਥਾਨ,ਸਪੋਰਟਸ ਕੰਪਲੈਕਸ,ਰੈਸਟਰਾ ਅਤੇ ਸ਼ਰਾਬ ਦੇ ਠੇਕੇ ਹਫਤੇ ਦੇ ਸਾਰੇ ਦਿਨ ਰਾਤ 9:00 ਵਜੇ ਤੱਕ ਖੁੱਲੇ ਰਹਿਣਗੇ। ਉਹਨਾਂ ਇਹ ਵੀ ਕਿਹਾ ਕਿ ਸਿਹਤ ਸੰਸਥਾਨ, ਲੈਬਾਂ, ਡਾਈਗਨੋਸਟਿਕ ਸੈਂਟਰ, ਦਵਾਈਆਂ ਦੀਆਂ ਦੁਕਾਨਾਂ ਹਫਤੇ ਦੇ ਸਾਰੇ ਦਿਨ 24 ਘੰਟੇ ਖੁੱਲੀਆਂ ਰਹਿ ਸਕਣਗੀਆਂ ।

ਉਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੀਆਂ ਸਿਆਮੀ,ਸਮਾਜਿਕ,ਧਾਰਮਿਕ ਇਕੱਠਾਂ ਉੱਪਰ ਰੋਕ ਹੋਵੇਗੀ। ਇਸ ਤੋਂ ਇਲਾਵਾ ਧਰਨੇ-ਪ੍ਰਦਰਸ਼ਨਾਂ ਉਪੱਰ ਵੀ ਰੋਕ ਹੋਵੇਗੀ। ਉਹਨਾਂ ਕਿਹਾ ਕਿ ਧਰਨੇ ਪ੍ਰਦਰਸ਼ਨ ਲਾਉਣ ਵਾਲੇ ਪ੍ਰਬੰਧਕਾਂ ਅਤੇ ਮੁੱਖ ਰੂਪ ਵਿੱਚ ਭਾਗ ਲੈਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ । ਉਨਾਂ ਅੱਗੇ ਦੱਸਿਆ ਕਿ 4 ਪਹੀਆ ਵਾਹਨਾਂ ਵਿੱਚ ਡਰਾਇਵਰ ਸਮੇਤ ਤਿੰਨ ਵਿਅਕਤੀਆਂ ਦੇ ਬੈਠਣ ਦੇ ਖੁੱਲ ਹੋਵੇਗੀ,ਜਦਕਿ ਬੱਸਾਂ ਅਤੇ ਹੋਰ ਜਨਤਕ ਆਵਾਜਾਈ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

ਜ਼ਰੂਰੀ ਸੇਵਾਵਾਂ ਜਿਵੇਂ ਕਿ ਕੌਮੀ ਅਤੇ ਰਾਜ ਮਾਰਗਾਂ ਉੱਪਰ ਵਸਤਾਂ ਦੀ ਆਵਾਜਾਈ ,ਬੱਸਾਂ,ਰੇਲ ਗੱਡੀਆਂ ਅਤੇ ਜਹਾਜਾਂ ਤੋਂ ਉੱਤਰ ਕੇ ਘਰ ਜਾਣ ਵਾਲਿਆਂ ਨੂੰ ਆਵਾਜਾਈ ਦੀ ਖੁੱਲ ਹੋਵੇਗੀ। ਜ਼ਰੂਰੀ ਸੇਵਾਵਾਂ ਜਿਵੇਂ ਕਿ ਸਿਹਤ ਨਾਲ ਸਬੰਧਿਤ,ਖੇਤੀਬਾੜੀ, ਮੱਛੀ ਪਾਲਣ, ਡੇਅਰੀ ਵਿਕਾਸ, ਬੈਂਕਾਂ ਏ.ਟੀ.ਐਮ, ਸਟਾਕ ਮਾਰਕਿਟ, ਬੀਮਾ ਕੰਪਨੀਆਂ, ਆਨ ਲਾਈਨ ਟੀਚਿੰਗ, ਜਨਤਕ ਸੇਵਾਵਾਂ , ਉਸਾਰੀ ਉਦਯੋਗ,ਸਰਕਾਰੀ ਅਤੇ ਨਿੱਜੀ ਅਦਾਰੇ, ਮੀਡੀਆ ਨੂੰ ਜ਼ਰੂਰੀ ਸੇਵਾਵਾਂ ਤਹਿਤ ਕੰਮ ਕਰਨ ਦੀ ਖੁੱਲ ਹੋਵੇਗੀ। ਇਸ ਤੋਂ ਇਲਾਵਾ ਯੂਨੀਵਰਸਿਟੀਆਂ,ਬੋਰਡਾਂ ਆਦਿ ਵਲੋਂ ਲਈਆਂ ਜਾਣ ਵਾਲੀਆਂ ਪ੍ਰੀੱਖਿਆਵਾਂ ਲਈ ਵਿਦਿਆਰਥੀਆਂ ਨੂੰ ਆਉਣ ਜਾਣ ਦੀ ਖੁੱਲ ਹੋਵੇਗੀ।

ਜ਼ਿਲ੍ਹੇ ਵਿਚ ਵਿਆਹ ਲਈ 30 ਅਤੇ ਅੰਤਿਮ ਰਸਮਾਂ ਸਬੰਧੀ 20 ਵਿਅਕਤੀਆਂ ਦੇ ਇਕੱਠ ਦੀ ਖੁੱਲ ਹੋਵੇਗੀ।ਉਹਨਾਂ ਕਿਹਾ ਕਿ ਸਾਰੇ ਅਤੇ ਨਿੱਜੀ ਦਫਤਰ 30 ਸਤੰਬਰ ਤੱਕ 50 ਫੀਸਦੀ ਸਟਾਫ ਨਾਲ ਕੰਮ ਕਰਨਗੇ ਅਤੇ ਵਿਭਾਗਾਂ ਵੱਲੋਂ ਆਨ ਲਾਈਨ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ।

Previous articleਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਮੱਛਰ ਤੋਂ ਬਚਾਅ ਜ਼ਰੂਰੀ- ਨਿਰਭੈ ਸਿੰਘ
Next articleਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ 12 ਨੂੰ