ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਨੂੰ ਭੇਜੇ ਪੱਤਰ ’ਚ ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਲਈ ਕਿਹਾ ਹੈ। ਇਮਰਾਨ ਖ਼ਾਨ ਵੱਲੋਂ ਸ੍ਰੀ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਨ ’ਤੇ ਭੇਜੇ ਗਏ ਵਧਾਈ ਦੇ ਸੁਨੇਹੇ ਦਾ ਜਵਾਬ ਦਿੰਦਿਆਂ ਉਨ੍ਹਾਂ ਇਹ ਮੰਗ ਉਠਾਈ ਹੈ। ਵਿਦੇਸ਼ ਮੰਤਰਾਲੇ ਮੁਤਾਬਕ ਸ੍ਰੀ ਮੋਦੀ ਨੇ ਇਮਰਾਨ ਖ਼ਾਨ ਨੂੰ 12 ਜੂਨ ਨੂੰ ਇਹ ਪੱਤਰ ਲਿਖਿਆ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ ਤਿੰਨ ਤਕਨੀਕੀ ਪੱਧਰ ਦੇ ਵਿਚਾਰ ਵਟਾਂਦਰੇ ਹੋ ਚੁੱਕੇ ਹਨ ਅਤੇ ਪਾਕਿਸਤਾਨ ਤੋਂ ਸਪੱਸ਼ਟੀਕਰਨ ਮੰਗੇ ਗਏ ਹਨ ਜਿਸ ਦੇ ਜਵਾਬ ਦੀ ਭਾਰਤ ਵੱਲੋਂ ਉਡੀਕ ਕੀਤੀ ਜਾ ਰਹੀ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਸਰਕਾਰ ਲਾਂਘਾ ਬਣਾਉਣ ਦੀ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਮੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਾਂਘੇ ਨੂੰ ਪੂਰਾ ਕਰਨ ਲਈ ਪੁਖ਼ਤਾ ਕਦਮ ਉਠਾਏਗੀ।
World ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਲਈ ਮੋਦੀ ਵੱਲੋਂ ਇਮਰਾਨ ਨੂੰ ਪੱਤਰ