ਭਾਰਤ ਪੁਲ ਤੇ ਗੁਆਂਢੀ ਮੁਲਕ ਕਾਜ਼ਵੇਅ ਬਣਾਉਣ ’ਤੇ ਅੜਿਆ
ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨੀ ਉੱਚ ਅਧਿਕਾਰੀਆਂ ਦੀ ਜ਼ੀਰੋ ਲਾਈਨ ’ਤੇ ਤਕਨੀਕੀ ਕਮੇਟੀ ਦੀ ਅੱਜ ਹੋਈ ਚੌਥੀ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਦੌਰਾਨ ਭਾਰਤ ਵੱਲੋਂ ਸੁਝਾਅ ਦਿੱਤਾ ਗਿਆ ਕਿ ਰਾਵੀ ਦਰਿਆ ’ਤੇ 800 ਮੀਟਰ ਦਾ ਪੁਲ ਬਣਾਇਆ ਜਾਣਾ ਚਾਹੀਦਾ ਹੈ ਜਦਕਿ ਪਾਕਿਸਤਾਨੀ ਵਫ਼ਦ ਨੇ ਮੌਨਸੂਨ ਦੇ ਦਿਨਾਂ ਵਿੱਚ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਕਾਜ਼ਵੇਅ (ਸੜਕ) ਬਣਾਏ ਜਾਣ ਦੀ ਗੱਲ ਕਹੀ।ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨੀ ਉੱਚ ਅਧਿਕਾਰੀਆਂ ਦੀ ਜ਼ੀਰੋ ਲਾਈਨ ’ਤੇ ਤਕਨੀਕੀ ਕਮੇਟੀ ਦੀ ਅੱਜ ਹੋਈ ਚੌਥੀ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਦੌਰਾਨ ਭਾਰਤ ਵੱਲੋਂ ਸੁਝਾਅ ਦਿੱਤਾ ਗਿਆ ਕਿ ਰਾਵੀ ਦਰਿਆ ’ਤੇ 800 ਮੀਟਰ ਦਾ ਪੁਲ ਬਣਾਇਆ ਜਾਣਾ ਚਾਹੀਦਾ ਹੈ ਜਦਕਿ ਪਾਕਿਸਤਾਨੀ ਵਫ਼ਦ ਨੇ ਮੌਨਸੂਨ ਦੇ ਦਿਨਾਂ ਵਿੱਚ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਕਾਜ਼ਵੇਅ (ਸੜਕ) ਬਣਾਏ ਜਾਣ ਦੀ ਗੱਲ ਕਹੀ। ਗੱਲਬਾਤ ਦੇ ਆਖ਼ਰੀ ਗੇੜ ਦੌਰਾਨ ਪੁਲ-ਸੜਕ ਵਿਵਾਦ ਸੁਲਝਾਇਆ ਨਹੀਂ ਜਾ ਸਕਿਆ ਅਤੇ ਦੋਵੇਂ ਧਿਰਾਂ ਆਪੋ-ਆਪਣੀ ਗੱਲ ’ਤੇ ਅੜੀਆਂ ਰਹੀਆਂ। ਦੋ ਘੰਟੇ ਤੱਕ ਚੱਲੀ ਇਸ ਮੀਟਿੰਗ ਦੌਰਾਨ ਸ਼ਰਧਾਲੂਆਂ ਦੀ ਗਿਣਤੀ ਸਮੇਤ ਸੜਕ ਦੇ ਪੱਧਰ, ਹੜ੍ਹ ਦੀ ਸਥਿਤੀ ਨਾਲ ਨਜਿੱਠਣ ਸਮੇਤ ਹੋਰ ਕਈ ਤਕਨੀਕੀ ਪੱਖਾਂ ’ਤੇ ਚਰਚਾ ਕੀਤੀ ਗਈ।