ਕਰਤਾਰਪੁਰ ਲਾਂਘਾ: ਮੁੱਖ ਮੰਤਰੀ ਅੱਜ ਲੈਣਗੇ ਤਿਆਰੀਆਂ ਦਾ ਜਾਇਜ਼ਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ 31 ਅਕਤੂਬਰ ਨੂੰ ਇੱਥੇ ਕਰਤਾਰਪੁਰ ਲਾਂਘੇ ਦੇ ਵਿਕਾਸ ਕਾਰਜਾਂ ਅਤੇ ਸ਼ਰਧਾਲੂਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆ ਰਹੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਸਬੰਧੀ ਤਿਆਰੀਆਂ ਤਕਰੀਬਨ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਇਸ ਸਬੰਧੀ ਲੈਂਡ ਪੋਰਟ ਆਫ ਅਥਾਰਿਟੀ ਆਫ ਇੰਡੀਆ ਵਲੋਂ ਸ਼ਿਕਾਰ ਮਾਛੀਆ ਵਿਚ ਮੰਚ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਹੋਰ ਕੁਝ ਨਹੀਂ ਕਹਿ ਸਕਦੇ ਕਿਉਂਕਿ ਇਹ ਵਿਭਾਗ ਕੇਂਦਰ ਸਰਕਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਆਉਣ ਵਾਲੀ ਸੰਗਤ ਦੇ ਸਵਾਗਤ, ਲੰਗਰ, ਰਿਹਾਇਸ਼ ਆਦਿ ਲਈ ਪੰਜਾਬ ਸਰਕਾਰ ਵਲੋਂ ਤਿਆਰੀਆਂ ਵਿੱਢੀਆਂ ਹੋਈਆਂ ਹਨ।

Previous articleਧਾਰਾ 370: ਯੂਰਪੀ ਯੂਨੀਅਨ ਦੇ ਵਫ਼ਦ ਵੱਲੋਂ ਮੋਦੀ ਦੀ ਹਮਾਇਤ
Next articleਮਹਾਰਾਸ਼ਟਰ ’ਚ ‘ਗੱਠਜੋੜ’ ਸਰਕਾਰ ਛੇਤੀ ਬਣੇਗੀ: ਫੜਨਵੀਸ