ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ‘ਤੇ ਯੂ.ਕੇ. ਦੇ ਸਿੱਖਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ

 

 ਇੰਗਲੈਂਡ – (ਹਰਜਿੰਦਰ ਛਾਬੜਾ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਨਾਲ ਯੂ. ਕੇ. ਦੇ ਸਿੱਖ ਭਾਈਚਾਰੇ ‘ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਇਸ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ ਨੇ ਕਿਹਾ ਕਿ 72 ਸਾਲਾਂ ਬਾਅਦ ਸਿੱਖਾਂ ਦੀ ਅਰਦਾਸ ਅੱਜ ਸੁਣੀ ਗਈ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਕਿ੍ਪਾ ਸਦਕਾ ਇਹ ਲਾਂਘਾ ਦੋਹਾਂ ਦੇਸ਼ਾਂ ਵਿਚਕਾਰ ਪਿਆਰ ਵਧਾਵੇਗਾ ਤੇ ਅਮਨ ਸ਼ਾਂਤੀ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਵੇਗਾ | ਗੁਰਮੇਲ ਸਿੰਘ ਮੱਲੀ ਤੇ ਕਾਰੋਬਾਰੀ ਬਲਜੀਤ ਸਿੰਘ ਮੱਲੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ |
Previous articleUS welcomes Kartarpur corridor opening
Next articleAyodhya verdict incomplete without bringing perpetrators of the demolition of Babari Masjid to justice