ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਭਾਰਤ ਤੇ ਪਾਕਿਸਤਾਨ ਨੂੰ ਕਿਹਾ ਕਿ ਉਹ ਕਰਤਾਰ ਲਾਂਘੇ ਦੀ ਭਾਵਨਾ ਤਹਿਤ ਜੰਮੂ ਅਤੇ ਕਸ਼ਮੀਰ ਵਿਚ ਕੰਟਰੋਲ ਰੇਖਾ ਅਤੇ ਅੰਤਰਾਸ਼ਟਰੀ ਸਰਹੱਦ ਉੱਤੇ ਸਾਰੇ ਰੂਟ ਖੋਲ੍ਹਣ। ਇਸ ਪਹਿਲਕਦਮੀ ਨਾਲ ਨਾ ਸਿਰਫ ਸਰਹੱਦ ਦੇ ਦੋਵੇਂ ਪਾਸ ਆਰਥਿਕ ਗਤੀਵਿਧੀਆ ਵਧਾਉਣ ਵਿਚ ਸਹਾਇਤਾ ਮਿਲੇਗੀ ਸਗੋਂ ਭਾਰਤ ਤੇ ਪਾਕਿਸਤਾਨ ਵਿਚਕਾਰ ਦੋਸਤੀ ਦੀ ਮਿਸ਼ਾਲ ਨੂੰ ਜਗਾਉਣ ਵਿਚ ਵੀ ਸਹਾਇਤਾ ਮਿਲੇਗੀ। ਬਾਰਾਮੂਲਾ ਵਿਚ ਦੀਵਾਨ ਬਾਗ ਵਿਚ ਸੰਬੋਧਨ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਦੋਵਾਂ ਦੇਸ਼ਾਂ ਵਿਚਕਾਰ ਰਵਾਇਤੀ ਲਾਂਘਿਆਂ ਨੂੰ ਖੋਲ੍ਹ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਕਾਨਫਰੰਸ ਧਾਰਾ 370 ਅਤੇ ਸੰਵਿਧਾਨ ਦੀ ਧਾਰਾ 35ਏ ਉੱਤੇ ਕਿਸੇ ਪ੍ਰਕਾਰ ਦਾ ਸਮਝੌਤਾ ਨਹੀਂ ਕਰੇਗੀ।