
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕੋਰੋਨਾ ਵਰਗੀ ਭਿਆਨਕ ਬਿਮਾਰੀ ਨੂੰ ਲੋਕਾਂ ਦੁਆਰਾ ਹਰਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਟੂ ਓ ਐਸ ਡੀ ਕਰਨਵੀਰ ਸਿੰਘ ਨੇ ਕੋਵਿਡ -19 ਵੈਕਸੀਨ ਦਾ ਪਹਿਲਾ ਟੀਕਾ ਲਗਵਾ ਕੇ ਲੋਕਾਂ ਨੂੰ ਇਸ ਬਿਮਾਰੀ ਨੂੰ ਹਰਾਉਣ ਦਾ ਸੁਨੇਹਾ ਦਿੱਤਾ ਹੈ । ਕਰਨਵੀਰ ਸਿੰਘ ਨੇ ਅੱਜ ਕੋਵਿੰਡ -19 ਵੈਕਸੀਨ ਦਾ ਪਹਿਲਾ ਟੀਕਾ ਲਗਵਾਇਆ । ਟੀਕਾ ਲਗਵਾਉਣ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਚਾਹੁੰਦੇ ਹਨ ਕਿ ਕੋਰੋਨਾ ਵਰਗੀ ਇਸ ਨਾਮੁਰਾਦ ਬਿਮਾਰੀ ਨੂੰ ਸਰਕਾਰ ਖ਼ਤਮ ਕਰਨਾ ਚਾਹੁੰਦੀ ਹੈ।
ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ 45 ਸਾਲ ਤੋਂ ਉਪਰ ਦੇ ਸਾਰੇ ਲੋਕ ਕੋਵਿਡ -19 ਵੈਕਸੀਨ ਲੈਣ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਧਰਮ ਜਾਂ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵਿਚ ਨਹੀਂ ਹੋਣਾ ਚਾਹੀਦਾ। ਸਗੋਂ ਚੰਗੇ ਨਾਗਰਿਕ ਦਾ ਸਬੂਤ ਦਿੰਦੇ ਹੋਏ ਕੋਵਿੰਡ -19 ਦੀ ਵੈਕਸੀਨ ਲੈਣੀ ਚਾਹੀਦੀ ਹੈ । ਉਨ੍ਹਾਂ ਨੇ ਕਿਹਾ ਮੇਰੇ ਪਰਿਵਾਰਕ ਮੈਂਬਰ ਵੀ ਇਹ ਵੈਕਸੀਨ ਲਗਵਾ ਚੁੱਕੇ ਹਨ ਅਤੇ ਕਈ ਹੋਰ ਲੋਕ ਵੀ ਇਹ ਵੈਕਸੀਨ ਲਗਵਾ ਰਹੇ ਹਨ। ਇਸ ਲਈ ਹਰ ਜ਼ਿੰਮੇਵਾਰ ਨਾਗਰਿਕ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਕੋਵਿੰਡ-19 ਦੀ ਵੈਕਸੀਨ ਲਵੇ। ਜਿਸ ਨਾਲ ਇਸ ਬਿਮਾਰੀ ਨੂੰ ਸਮਾਜ ਤੋਂ ਖਤਮ ਕੀਤਾ ਜਾ ਸਕੇ।