ਬੰਗਲੂਰੂ (ਸਮਾਜ ਵੀਕਲੀ) : ਕਰਨਾਟਕ ਦੇ ਚਾਮਰਾਜਨਗਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਹਸਪਤਾਲ ਵਿੱਚ ਕਥਿਤ ਆਕਸੀਜਨ ਦੀ ਕਿੱਲਤ ਕਰਕੇ 24 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਪੀੜਤ ਪਰਿਵਾਰਾਂ ਨੇ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਲਈ ਆਖ ਦਿੱਤਾ ਹੈ। ਕਰਨਾਟਕ ਦੇ ਸਿੱਖਿਆ ਮੰਤਰੀ ਐੱਸ.ਸੁਰੇਸ਼ ਕੁਮਾਰ ਨੇ ਕਿਹਾ ਕਿ ਸਾਰੀਆਂ ਮੌਤਾਂ ਆਕਸੀਜਨ ਦੀ ਕਿੱਲਤ ਕਾਰਨ ਨਹੀਂ ਹੋਈਆਂ। ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਨੇ ਫੋਨ ਕਰਕੇ ਪੂਰੀ ਘਟਨਾ ਦੀ ਤਫ਼ਸੀਲ ਲਈ ਹੈ।
HOME ਕਰਨਾਟਕ ਦੇ ਚਾਮਰਾਜਨਗਰ ’ਚ ਆਕਸੀਜਨ ਦੀ ਕਿੱਲਤ ਕਾਰਨ 24 ਮਰੀਜ਼ਾਂ ਦੀ ਮੌਤ!